ਹਵਾਲਾਤੀ ਤੋਂ ਹੈਰੋਇਨ ਬਰਾਮਦ
Sunday, Aug 03, 2025 - 03:18 PM (IST)

ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਨੇ ਕੇਂਦਰੀ ਜੇਲ੍ਹ ’ਚ ਬੰਦ ਇਕ ਕੈਦੀ ਤੋਂ ਹੈਰੋਇਨ ਬਰਾਮਦ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਅੰਮ੍ਰਿਤਪਾਲ ਸਿੰਘ ਵਾਸੀ ਸੈਣੇਵਾਲਾ ਦੀ ਤਲਾਸ਼ੀ ਲਈ ਗਈ।
ਇਸ ਦੌਰਾਨ ਜੇਲ੍ਹ ਵਾਰਡਨ ਵੱਲੋਂ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਕੈਂਟ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।