ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ

Sunday, Oct 18, 2026 - 04:12 PM (IST)

ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਸ ਅਤੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੂੰ ਕਾਮਯਾਬੀ ਮਿਲੀ ਹੈ। ਸਰਚ ਆਪਰੇਸ਼ਨ ਤੋਂ ਬਾਅਦ ਡਰੋਨ ਰਾਹੀਂ ਭੇਜੀ ਗਈ ਕਰੀਬ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ 'ਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਰੋਜ਼ਪੁਰ 'ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਹਿਤ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਸਰਚ ਆਪਰੇਸ਼ਨ ਦੌਰਾਨ ਖੇਤਾਂ 'ਚ ਡਿੱਗੀ ਹੋਈ ਕਰੀਬ 10 ਕਿੱਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹੈਰੋਇਨ ਡਰੋਨ ਰਾਹੀਂ ਭੇਜੀ ਗਈ ਸੀ। ਇਸ ਮਾਮਲੇ 'ਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
 


author

Babita

Content Editor

Related News