ਨਾਕਾਬੰਦੀ ਦੌਰਾਨ ਵਿਅਕਤੀ ਕੋਲੋਂ ਹੈਰੋਇਨ ਬਰਾਮਦ

07/27/2017 5:41:24 PM


ਬਟਾਲਾ(ਸੈਂਡੀ)- ਐਸ. ਐਸ.ਪੀ ਬਟਾਲਾ ਸ. ਓਪਿੰਦਰਜੀਤ ਸਿੰਘ ਦੀਆਂ ਸਖ਼ਤ ਹਦਾਇਤਾਂ ਤੇ ਚੱਲਦਿਆਂ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਇੱਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਦਿੰਦਿਆ ਏ. ਐਸ. ਆਈ ਸਤਨਾਮ ਨੇ ਦੱਸਿਆ ਕਿ ਚੋਰਾਵਾਲੀ ਪੁੱਲ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਵਿਅਕਤੀ ਪੈਦਲ ਆ ਰਿਹਾ ਸੀ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਸੰਤਕੋਟ ਵਜੋਂ ਹੈ। ਏ. ਐਸ. ਆਈ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਉਸ ਦੇ ਖਿਲਾਫ਼ ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕੀਤਾ ਗਿਆ ਹੈ।