BSF ਤੇ ਪੁਲਸ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਹੈਰੋਇਨ ਬਰਾਮਦ

Thursday, Nov 20, 2025 - 04:49 PM (IST)

BSF ਤੇ ਪੁਲਸ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਹੈਰੋਇਨ ਬਰਾਮਦ

ਫਿਰੋਜ਼ਪੁਰ (ਆਨੰਦ) : ਬੀ. ਐੱਸ. ਐੱਫ. ਅਤੇ ਪੁਲਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਛਾੜੀਆਂ ਵਿਖੇ 510 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਇਕ ਪੱਤਰ ਵੱਲੋਂ ਇੰਸਪੈਕਟਰ ਸੁਨੀਲ ਕੁਮਾਰ ਅਗਰਵਾਲ 99 ਬਟਾਲੀਅਨ ਬੀ. ਐੱਸ. ਐੱਫ. ਚੌਂਕੀ ਪਛਾੜੀਆ ਮੌਸੂਲ ਹੋਇਆ ਸੀ।

ਜਾਂਚ ਕਰਤਾ ਬਲਦੇਵ ਰਾਜ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਪਾਰਟੀ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚਕਰਤਾ ਬਲਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News