ਪਾਕਿ ਵੱਲੋਂ ਨਾਪਾਕ ਹਰਕਤ ਲਈ ਸੰਘਣੀ ਧੁੰਦ ਦਾ ਲਾਹਾ ਲੈਣ ਦੀ ਕੋਸ਼ਿਸ਼! BSF ਤੇ ਪੰਜਾਬ ਪੁਲਸ ਨੇ ਕੀਤੀ ਨਾਕਾਮ

Tuesday, Dec 26, 2023 - 11:29 PM (IST)

ਪਾਕਿ ਵੱਲੋਂ ਨਾਪਾਕ ਹਰਕਤ ਲਈ ਸੰਘਣੀ ਧੁੰਦ ਦਾ ਲਾਹਾ ਲੈਣ ਦੀ ਕੋਸ਼ਿਸ਼! BSF ਤੇ ਪੰਜਾਬ ਪੁਲਸ ਨੇ ਕੀਤੀ ਨਾਕਾਮ

ਜਲਾਲਾਬਾਦ (ਆਦਰਸ਼, ਜਤਿੰਦਰ)- ਸੰਘਣੀ ਧੁੰਦ ਦੇ ਚੱਲਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਵੱਲੋਂ ਨਾਪਾਕ ਹਰਕਤਾਂ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਬੀ.ਐੱਸ.ਐੱਫ ਅਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਰਹੱਦੀ ਖੇਤਰ ’ਚ ਸਾਂਝੇ ਸਰਚ ਅਭਿਆਨ ਦੌਰਾਨ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਵੀ ਹਲਕੇ ਦੇ ਪਿੰਡ ਜੋਧੇ ਵਾਲਾ ਦੇ ਸਰਹੱਦੀ ਖੇਤਰ ’ਚ ਬੀ.ਐੱਸ.ਐੱਫ ਦੇ ਜਵਾਨਾਂ ਨੇ ਹਲਚਲ ਦੇਖੀ ਤਾਂ ਉਨ੍ਹਾਂ ਦੇ ਵੱਲੋਂ ਪੁਲਸ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨਾਲ ਮਿਲ ਕੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ 4 ਪੈਕਟਾਂ ’ਚ 2 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਅੰਦਰਲੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਦੀ ਤਾੜਨਾ! ਰਾਜਾ ਵੜਿੰਗ ਨੇ ਦੱਸੀਆਂ ਅੰਦਰਲੀਆਂ ਗੱਲਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਜਲਾਲਾਬਾਦ ਦੇ ਡੀ.ਐੱਸ.ਪੀ ਏ.ਆਰ. ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਸਰਹੱਦ ’ਤੇ ਡਰੋਨ ਦੀ ਹਲਚਲ ਦੇਖੀ ਤਾਂ ਅੱਜ ਪੁਲਸ ਪ੍ਰਸਾਸ਼ਨ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡ ਜੋਧੇ ਵਾਲਾ ’ਚ ਸਰਚ ਅਭਿਆਨ ਚਲਾਇਆ। ਇਸ ਦੌਰਾਨ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ 'ਤੇ ਪੁਲਸ ਨੇ ਹੈਰੋਇਨ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ. ਐੱਚ. ਓ. ਲੇਖ ਰਾਜ ਬੱਟੀ, ਥਾਣਾ ਸਦਰ ਜਲਾਲਾਬਾਦ ਐੱਸ.ਐੱਚ.ਓ. ਅੰਗਰੇਜ਼ ਸਿੰਘ, ਥਾਣਾ ਅਮੀਰ ਖਾਸ ਐੱਸ.ਐੱਚ.ਓ. ਗੁਰਵਿੰਦਰ ਸਿੰਘ, ਏ. ਐੱਸ.ਆਈ ਹਰਦੇਵ ਸਿੰਘ ਬੇਦੀ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News