BSF ਨੂੰ ਮਿਲੀ ਸਫਲਤਾ, ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Friday, Oct 07, 2022 - 02:10 AM (IST)

BSF ਨੂੰ ਮਿਲੀ ਸਫਲਤਾ, ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ) : ਸਰਹੱਦੀ ਖੇਤਰ ਵਿੱਚ ਬੀ.ਐੱਸ.ਐੱਫ. ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਓ.ਪੀ. ਰਤਨਖੁਰਦ ਇਲਾਕੇ ਵਿੱਚ ਬੀ.ਐੱਸ.ਐੱਫ. ਨੇ 945 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਨੂੰ ਬੀ.ਐੱਸ.ਐੱਫ. ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਗਾਤਾਰ ਜਾਰੀ ਹੈ। ਹਰ ਰੋਜ਼ ਕੋਈ ਨਾ ਕੋਈ ਹਥਿਆਰ ਤੇ ਨਸ਼ਾ ਪੁਲਸ ਜਾਂ ਬੀ.ਐੱਸ.ਐੱਫ. ਦੁਆਰਾ ਬਰਾਮਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਨੇਪਾਲ 'ਚ ਭਿਆਨਕ ਸੜਕ ਹਾਦਸਾ: ਯਾਤਰੀਆਂ ਨਾਲ ਭਰੀ ਬੱਸ ਡਿੱਗੀ ਨਦੀ 'ਚ, 16 ਦੀ ਮੌਤ, 24 ਜ਼ਖਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News