ਨਹੀਂ ਬਾਜ਼ ਆ ਰਿਹਾ ਪਾਕਿਸਤਾਨ! ਫਿਰੋਜ਼ਪੁਰ ਸਰਹੱਦ ਤੋਂ ਬਰਾਮਦ ਹੋਈ ਹੈਰੋਇਨ ਦੀ ਖੇਪ

05/01/2023 11:02:01 AM

ਫਿਰੋਜ਼ਪੁਰ(ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ. ਐੱਸ. ਐੱਫ. ਨੇ ਬੀਤੀ ਰਾਤ ਦੇਰ ਕਰੀਬ 11:55 ਵਜੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ 'ਚ ਪ੍ਰਵੇਸ਼ ਕਰਨ ਵਾਲੀ ਡਰੋਨ ਵਰਗੀ ਵਸਤੂ ਦੀ ਆਵਾਜ਼ ਸੁਣੀ ਅਤੇ ਉਨ੍ਹਾਂ ਨੇ ਸਰਹੱਦ ਦੇ ਨਾਲ ਲੱਗਦੇ ਪਿੰਡ ਸੇਠਾ ਵਾਲਾ ਦੇ ਖੇਤਾਂ ਵਿੱਚ ਕੋਈ ਚੀਜ਼ ਡਿੱਗਣ ਦੀ ਆਵਾਜ਼ ਸੁਣੀ। ਇਸ ਸਬੰਧੀ ਜਾਣਕਾਰੀ ਦਿੰਦੇ ਬੀ. ਐੱਸ. ਐਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਜਿਸ ਖੇਤਰ ਦੇ ਵਿਚ ਸਰਚ ਮੁਹਿੰਮ ਚਲਾਈ ਗਈ ਉੱਥੋਂ ਜਵਾਨਾਂ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇੱਕ ਵੱਡਾ ਪੈਕਟ ਮਿਲਿਆ। 

ਇਹ ਵੀ ਪੜ੍ਹੋ- ਸ਼ਰਾਬੀ ਪੁੱਤ ਦੀ ਨਿੱਤ ਦੀ ਕੁੱਟਮਾਰ ਤੋਂ ਦੁਖ਼ੀ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਅੱਕੇ ਨੇ ਪੁੱਤ ਦਾ ਹੀ ਕਰ ਦਿੱਤਾ ਕਤਲ

ਇਸ ਦੌਰਾਨ ਜਦੋਂ ਜਵਾਨਾਂ ਨੇ ਪੈਕਟ ਨੂੰ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚੋਂ 3 ਪੈਕਟ ਨਿਕਲੇ, ਜਿਨ੍ਹਾਂ ਵਿੱਚੋਂ ਢਾਈ ਕਿਲੋ ਹੈਰੋਇਨ, ਸਪਾਰਕਲਿੰਗ ਬਾਲ ਅਤੇ ਬੈਟਰੀ ਦੇ ਨਾਲ ਇੱਕ ਚਮਕਦਾਰ ਨੀਲਾ ਐੱਲ. ਈ. ਡੀ ਬੱਲਬ ਮਿਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਬੀ. ਐੱਸ. ਐੱਫ. ਨਾਕਾਮ ਕੀਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫੜੀ ਗਈ ਹੈਰੋਇਨ ਦੀ ਇੰਟਰਨੈਸ਼ਨਲ ਮਾਰਕੀਟ ਵਿੱਚ ਕੀਮਤ ਕਰੀਬ ਸਾਢੇ 12 ਕਰੋੜ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਮਖੂ ’ਚ ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਘਰਾਂ ’ਚ ਵਿਛ ਗਏ ਸੱਥਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto