ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ਤੋਂ 19 ਕਰੋੜ ਦੀ ਹੈਰੋਇਨ ਬਰਾਮਦ, ਬੀ.ਐੱਸ.ਐੱਫ. ਨੇ ਚਲਾਈ ਤਲਾਸ਼ੀ ਮੁਹਿੰਮ

Tuesday, Sep 06, 2022 - 12:32 PM (IST)

ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ਤੋਂ 19 ਕਰੋੜ ਦੀ ਹੈਰੋਇਨ ਬਰਾਮਦ, ਬੀ.ਐੱਸ.ਐੱਫ. ਨੇ ਚਲਾਈ ਤਲਾਸ਼ੀ ਮੁਹਿੰਮ

ਫਾਜ਼ਿਲਕਾ (ਸੁਨੀਲ, ਸੁਖਵਿੰਦਰ) : ਫਾਜ਼ਿਲਕਾ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਵਾਰ ਫਿਰ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪੈਂਦੀ ਬੀ.ਓ.ਪੀ. ਜੀ.ਜੀ. ਬੇਸ ਨੇੜੇ ਬੀ.ਐੱਸ.ਐੱਫ. ਨੂੰ ਇਕ ਖੇਤ ਵਿੱਚੋਂ ਕਰੀਬ 3 ਕਿਲੋ 780 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 19 ਕਰੋੜ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 66 ਬਟਾਲਿਅਨ ਦੇ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਸੀ, ਜਿਸ ਦੌਰਾਨ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਪਿੰਡ ਝੰਗੜ ਭੈਣੀ ਅਤੇ ਰਾਮ ਸਿੰਗਬ ਭੈਣੀ ਦੇ ਖੇਤਾਂ 'ਚ 3.780 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਹ ਵੀ ਪੜ੍ਹੋ- ਜਿਸਮ ਫਿਰੋਸ਼ੀ ਲਈ ਬਦਨਾਮ ਹੋਟਲ 'ਚੋਂ ਫੜੇ ਗਏ ਮੁੰਡੇ-ਕੁੜੀਆਂ, ਪੁਲਸ ਕਰ ਰਹੀ ਹੈ ਜਾਂਚ

PunjabKesari

ਇਸ ਦੀ ਬਰਾਮਦਗੀ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਨਜ਼ਦੀਕੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹੈਰੋਇਨ ਕਿਥੋਂ ਅਤੇ ਕਿਵੇਂ ਆਈ ਅਤੇ ਇਸ ਦੇ ਪਿੱਛੇ ਕਿਸਦਾ ਹੱਥ ਹੈ , ਉਸਦੇ ਸਬੰਧੀ ਉਨ੍ਹਾਂ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਤੋਂ ਪਹਿਲਾਂ ਵੀ ਨਸ਼ਾਂ ਜਾਂ ਹਥਿਆਰ ਮਿਲਣ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੀ ਰਹਿੰਦੀ ਹੈ। ਬੀਤੇ ਦਿਨੀਂ ਫਾਜ਼ਿਲਕਾ ਦੇ ਹੀ ਸਰਹੱਦੀ ਇਲਾਕੇ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਹੋਇਆ ਹੈ ਤੇ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਹੈਰੋਇਨ ਬਰਾਮਦ ਹੋਈ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News