ਖੇਤਾਂ 'ਚ ਪਈਆਂ ਮਿਲੀਆਂ ਪਲਾਸਟਿਕ ਦੀਆਂ ਬੋਤਲਾਂ, ਜਦੋਂ ਖੋਲ੍ਹੀਆਂ ਤਾਂ ਨਿਕਲੀ 63 ਕਰੋੜ ਦੀ ਹੈਰੋਇਨ

Thursday, Oct 10, 2024 - 08:03 PM (IST)

ਤਰਨਤਾਰਨ (ਰਮਨ)- ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੌਰਾਨ 12.5 ਕਿਲੋ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 63 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. 103 ਬਟਾਲੀਅਨ ਅਮਰਕੋਟ ਅਤੇ ਥਾਣਾ ਖੇਮਕਰਨ ਦੀ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਕਲਸ ਵਿਖੇ ਸੁਖਚੈਨ ਸਿੰਘ ਪੁੱਤਰ ਹੀਰਾ ਸਿੰਘ ਦੇ ਖੇਤਾਂ ਵਿੱਚ 6 ਪਲਾਸਟਿਕ ਦੀਆਂ ਬੋਤਲਾਂ ਡਿੱਗੀਆਂ ਪਈਆਂ ਹਨ। 

PunjabKesari

ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਾਂਝੇ ਤੌਰ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਮੌਕੇ 'ਤੇ ਪਹੁੰਚ ਕੇ ਖੇਤਾਂ ਵਿੱਚ ਡਿੱਗੀਆਂ 6 ਬੋਤਲਾਂ ਨੂੰ ਕਬਜ਼ੇ ਵਿੱਚ ਲੈ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ 'ਚੋਂ 12 ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ਼ ਪਰਚਾ ਦਰਜ ਕਰ ਕੇ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਪਾਕਿਸਤਾਨ ਵੱਲੋਂ ਆਈ ਹੈਰੋਇਨ ਦੀ ਇਹ ਖੇਪ ਆਖ਼ਿਰ ਕਿਸ ਤਸਕਰ ਵੱਲੋਂ ਮੰਗਵਾਈ ਗਈ ਸੀ।

ਇਹ ਵੀ ਪੜ੍ਹੋ- ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ 'ਚ ਟੱਕਰਿਆ 'ਕਾਲ', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News