ਲੁਧਿਆਣਾ : ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫਤਾਰ
Wednesday, Apr 24, 2019 - 09:33 AM (IST)
ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਤਸਕਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪਹਿਲੇ ਮਾਮਲੇ 'ਚ 2 ਸਕੇ ਭਰਾਵਾਂ ਨੂੰ ਸਾਢੇ 11 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਅਤੇ ਧਰਮਵੀਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜਦੋਂ ਕਿ ਦੂਜੇ ਮਾਮਲੇ 'ਚ ਮਨਦੀਪ ਸਿੰਘ ਲੁਧਿਆਣਾ ਨੂੰ ਇਕ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।