ਫਿਰੋਜ਼ਪੁਰ ਸਰਹੱਦ ਤੋਂ BSF ਜਵਾਨਾਂ ਵਲੋਂ 4 ਕਰੋੜ ਦੀ ਹੈਰੋਇਨ ਬਰਾਮਦ

Thursday, Apr 23, 2020 - 02:08 PM (IST)

ਫਿਰੋਜ਼ਪੁਰ ਸਰਹੱਦ ਤੋਂ BSF ਜਵਾਨਾਂ ਵਲੋਂ 4 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ. ਐਸ. ਐਫ. ਨੇ ਹੈਰੋਇਨ ਦੇ 2 ਪੈਕਟ ਬਰਾਮਦ ਕੀਤੇ ਹਨ, ਜਿਨ੍ਹਾਂ 'ਚੋਂ 890 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀ. ਐਸ. ਐਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਵਲੋਂ ਤਸਕਰਾਂ ਰਾਹੀਂ ਭਾਰਤੀ ਸਰਹੱਦ 'ਚ ਸੁੱਟੀ ਗਈ ਸੀ, ਜਿਸ ਨੂੰ ਬੀ. ਐਸ. ਐਫ. ਦੀ ਬਟਾਲੀਅਨ ਨੇ ਬਰਾਮਦ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨੀ ਤਸਕਰਾਂ ਵਲੋਂ ਭੇਜੀਆਂ ਗਈਆਂ ਪਹਿਲਾਂ ਵੀ ਹੈਰੋਇਨ ਦੀਆਂ ਕਈ ਖੇਪਾਂ ਬੀ. ਐਸ. ਐਫ. ਨੇ ਫੜ੍ਹੀਆਂ ਹਨ ਅਤੇ ਦੋਹਾਂ ਦੇਸ਼ਾਂ ਦੇ ਤਸਕਰਾਂ ਦੇ ਮਨਸੂਬਿਆਂ ਨੂੰ ਫੇਲ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ 'ਚ ਕੀਮਤ 4 ਕਰੋੜ, 45 ਲੱਖ ਰੁਪਏ ਦੱਸੀ ਜਾਂਦੀ ਹੈ।
 


author

Babita

Content Editor

Related News