ਫਾਜ਼ਿਲਕਾ ਪੁਲਸ ਨੂੰ ਵੱਡੀ ਕਾਮਯਾਬੀ, 31 ਕਿੱਲੋ ਹੈਰੋਇਨ ਕੀਤੀ ਬਰਾਮਦ
Saturday, Jan 07, 2023 - 12:13 PM (IST)
ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਭਾਰਤ-ਪਾਕਿਸਤਾਨ ਸਰਹੱਦ 'ਤੇ 31 ਕਿੱਲੋ, 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ 29 ਪੈਕਟਾਂ 'ਚ ਬੰਦ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ 'ਠੰਡ' ਨਾਲ ਸੀਤ ਲਹਿਰ ਦਾ ਕਹਿਰ ਜਾਰੀ, ਜਾਣੋ ਕਿਹੜਾ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ
ਇਸ ਦੇ ਨਾਲ ਹੀ ਪੁਲਸ ਨੇ ਇਸ ਮਾਮਲੇ ਸਬੰਧੀ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਭਾਰਤ-ਪਾਕਿਸਤਾਨ ਸਰਹੱਦ 'ਤੇ ਹਲਚਲ ਹੋਈ ਸੀ। ਸਰਹੱਦ 'ਤੇ ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਬੀ. ਐੱਸ. ਐੱਫ. ਵੱਲੋਂ ਫਾਇਰਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਜਾਨਲੇਵਾ ਹੋਈ ਕੜਾਕੇ ਦੀ ਠੰਡ, ਅੰਮ੍ਰਿਤਸਰ 'ਚ ਇਕ ਵਿਅਕਤੀ ਦੀ ਮੌਤ
ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਹੀ ਪੁਲਸ ਵੱਲੋਂ ਉਕਤ ਬਰਾਮਦਗੀ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ