ਲੁਧਿਆਣਾ ਦੀ STF ਟੀਮ ਨੂੰ ਵੱਡੀ ਸਫ਼ਲਤਾ, ਸਾਢੇ 26 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
Friday, Aug 13, 2021 - 03:41 PM (IST)

ਲੁਧਿਆਣਾ (ਅਨਿਲ) : ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਅਤੇ 2 ਲੱਖ, 10 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਲੁਧਿਆਣਾ ਐਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਬੀ. ਆਰ. ਐਸ. ਨਗਰ ਇਲਾਕੇ 'ਚ ਨਸ਼ਾ ਤਸਕਰਾਂ ਵੱਲੋਂ ਹੈਰੋਇਨ ਦੀ ਇਕ ਵੱਡੀ ਖੇਪ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਰੀਰਕ ਛੇੜਛਾੜ ਤੇ ਗੰਦੇ ਇਸ਼ਾਰੇ ਕਰਨ ਦੇ ਦੋਸ਼
ਇਸ 'ਤੇ ਕਾਰਵਾਈ ਕਰਦੇ ਹੋਏ ਐਸ. ਟੀ. ਐਫ. ਦੀ ਟੀਮ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ। ਉਕਤ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਬਾਅਦ ਪੁਲਸ ਨੇ ਦੋਹਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਜਗਜੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਠਾਕੁਰ ਰਾਮ ਵਾਸੀ ਅਮਨ ਨਗਰ ਵੱਜੋਂ ਹੋਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ 'ਆਮ ਆਦਮੀ ਪਾਰਟੀ' 'ਚ ਸ਼ਾਮਲ
ਪੁਲਸ ਨੇ ਜਗਜੀਤ ਦੇ ਘਰ ਖੜ੍ਹੀ ਜੀਪ 'ਚੋਂ ਸਾਢੇ 4 ਕਿੱਲੋ ਹੈਰੋਇਨ ਅਤੇ ਉਸ ਦੇ ਘਰੋਂ 2 ਲੱਖ, 10 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ। ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਮੁੱਖ ਸਰਗਣਾ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਲੇਮ ਟਾਬਰੀ ਅਜੇ ਤੱਕ ਫ਼ਰਾਰ ਹੈ, ਜਿਸ ਨੇ ਉਕਤ ਦੋਹਾਂ ਨਸ਼ਾ ਤਸਕਰਾਂ ਨੂੰ ਸਪਲਾਈ ਦੇਣ ਲਈ ਰੱਖਿਆ ਹੋਇਆ ਸੀ। ਪੁਲਸ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ