ਸਰਹੱਦ ਨੇੜਿਓਂ 20 ਕਰੋੜ ਦੀ ਹੈਰੋਇਨ ਬਰਾਮਦ, BSF ਤੇ ਪੁਲਸ ਨੇ ਸਾਂਝੇ ਤੌਰ 'ਤੇ ਕੀਤੀ ਕਾਰਵਾਈ

05/29/2023 2:34:38 PM

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਓ ਜ਼ਿਲ੍ਹਾ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਈ ਗਈ ਮੁਹਿੰਮ ਦੌਰਾਨ 3 ਕਿੱਲੋ, 834 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਡਿਗਾਇਆ ਇਕ ਹੋਰ ਡਰੋਨ (ਤਸਵੀਰਾਂ)

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਸਰਹੱਦ ਨਜ਼ਦੀਕ ਮੌਜੂਦ ਪਿੰਡ ਡੱਲ ਵਿਖੇ ਗੁਰਸੇਵਕ ਸਿੰਘ ਦੀ ਜ਼ਮੀਨ 'ਤੇ 2 ਪੈਕਟ ਹੈਰੋਇਨ ਸੁੱਟੇ ਗਏ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਹੁਣ 24 ਘੰਟੇ ਮਿਲੇਗੀ ਵਾਟਰ ਸਪਲਾਈ!

ਇਸ ਤੋਂ ਬਾਅਦ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ 2 ਪੈਕਟ ਹੈਰੋਇਨ ਬਰਾਮਦ ਕਰ ਲਏ ਗਏ ਹਨ, ਜਿਨ੍ਹਾਂ ਦਾ ਵਜ਼ਨ ਕਰਨ ਉਪਰੰਤ ਉਨ੍ਹਾਂ 'ਚੋਂ 3 ਕਿੱਲੋ, 834 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News