ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ, ਵਰਸਾਏ ਇੱਟਾਂ-ਰੋੜੇ

Tuesday, Jul 19, 2022 - 10:50 AM (IST)

ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ, ਵਰਸਾਏ ਇੱਟਾਂ-ਰੋੜੇ

ਅੰਮ੍ਰਿਤਸਰ (ਸੰਜੀਵ) - ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ਕਰ ਕੇ ਮੁਲਜ਼ਮ ਨੂੰ ਭਜਾਉਣ ਵਾਲੇ ਬਲਦੇਵ ਸਿੰਘ ਖ਼ਿਲਾਫ਼ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਦੂਸਰੇ ਪਾਸੇ ਮੌਕੇ ਤੋਂ ਫ਼ਰਾਰ ਹੋਏ ਸਮੱਗਲਰ ਮੋਹਿਤ ਉਰਫ ਮੋਤੀ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਚੌਕੀ ਸਨਸਿਟੀ ਦੇ ਇੰਚਾਰਜ ਏ. ਐੱਸ. ਆਈ. ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਸਮੱਗਲਰ ਮੋਹਿਤ ਨੂੰ ਗ੍ਰਿਫ਼ਤਾਰ ਕਰਨ ਲਈ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਉਨ੍ਹਾਂ ਕਿਹਾ ਕਿ ਇਸ ਨੂੰ ਕਾਬੂ ਕਰਨ ਤੋਂ ਬਾਅਦ ਜਦੋਂ ਪੁਲਸ ਉਸ ਨੂੰ ਲਿਆਉਣ ਲੱਗੀ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਲਦੇਵ ਸਿੰਘ ਨੇ ਮੁਲਜ਼ਮ ਨੂੰ ਮੌਕੇ ਤੋਂ ਭਜਾ ਦਿੱਤਾ ਅਤੇ ਪੁਲਸ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਪੁਲਸ ਪਾਰਟੀ ਨੂੰ ਸੱਟਾਂ ਵੀ ਲੱਗੀਆਂ ਹਨ। ਸਮੱਗਲਰ ਨੂੰ ਭਜਾਉਣ ਵਿਚ ਮਦਦ ਕਰਨ ਵਾਲੇ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ


author

rajwinder kaur

Content Editor

Related News