ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ 3 ਕਾਬੂ
Monday, Apr 06, 2026 - 02:53 PM (IST)
ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ, ਨਸ਼ੀਲੀਆਂ ਗੋਲੀਆਂ, ਸ਼ਰਾਬ ਅਤੇ ਡਰੱਗ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਦੋਂ ਥਾਣੇਦਾਰ ਕਮਲਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪਿੰਡ ਰਣੀਆਂ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੁਖਪਾਲ ਸਿੰਘ ਨਿਵਾਸੀ ਪਿੰਡ ਰਣੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 7 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ ਅਤੇ 2200 ਰੁਪਏ ਡਰੱਗ ਮਨੀ ਦੇ ਇਲਾਵਾ ਇਕ ਕੰਪਿਊਟਰ ਕੰਡਾ ਅਤੇ ਮੋਬਾਈਲ ਫੋਨ ਬਰਾਮਦ ਕੀਤਾ, ਜਿਸ ਦੇ ਖਿਲਾਫ਼ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਥਾਣੇਦਾਰ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਕਥਿਤ ਮੁਲਜਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਨਿਵਾਸੀ ਪਿੰਡ ਗਲੋਟੀ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਨ ਕੁਮਾਰ ਨੇ ਦੱਸਿਆ ਕਿ ਜਦੋਂ ਦੇਰ ਰਾਤ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਮੋਗਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੇ ਰਾਜੇਸ਼ ਕੁਮਾਰ ਨਿਵਾਸੀ ਗਿੱਲ ਰੋਡ ਮੋਗਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਸੇਲ ਇੰਨ ਯੂਟੀ ਚੰਡੀਗੜ੍ਹ ਬਰਾਮਦ ਕੀਤੀਆਂ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਬਰ ਜ਼ਮਾਨਤ ਰਿਹਾ ਕਰ ਦਿੱਤਾ ਗਿਆ।
