ਫਾਜ਼ਿਲਕਾ ਪੁਲਸ ਹੱਥ ਲੱਗੀ ਵੱਡੀ ਸਫਲਤਾ, 35 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ

Friday, Oct 11, 2019 - 11:35 AM (IST)

ਫਾਜ਼ਿਲਕਾ ਪੁਲਸ ਹੱਥ ਲੱਗੀ ਵੱਡੀ ਸਫਲਤਾ, 35 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਦੇ ਸਬੰਧ 'ਚ 7 ਕਿਲੋ 188 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਹੈਰੋਇਨ ਸਣੇ ਪੁਲਸ ਨੇ ਇਕ ਤਸਕਰ ਨੂੰ ਵੀ ਕਾਬੂ ਕੀਤਾ ਕੀਤਾ, ਜਿਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਪੁਲਸ ਨੇ ਕਿਹਾ ਕਿ ਮੁਲਜ਼ਮ ਅਤਨਾਮ ਤੋਂ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੂੰ ਪਹਿਲਾਂ ਫਿਰੋਜ਼ਪੁਰ ਦੀ ਬਸਤੀ ਰਾਮਲਾਲ ਬੀ.ਓ.ਪੀ. ਤੋਂ 4 ਕਿਲੋ ਹੈਰੋਈਨ ਤੇ ਫਿਰ ਫਾਜ਼ਿਲਕਾ ਦੇ ਗੁਲਾਬਾ ਭੈਣੀ ਪਿੰਡ ਤੋਂ 2 ਕਿੱਲੋ 600 ਗ੍ਰਾਮ ਹੈਰੋਈਨ ਬਰਾਮਦ ਹੋਈ।

ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਲ 7 ਕਿੱਲੋ 188 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਇਹ ਸਾਰਾ ਨਸ਼ਾ ਸਰਹੱਦ ਪਾਰੋ ਪਾਕਿਸਤਾਨ ਦੇ ਤਸਕਰਾਂ ਵਲੋਂ ਭੇਜਿਆ ਜਾ ਰਿਹਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਉਣ ਵਾਲੇ ਸਮੇਂ 'ਚ ਕਈ ਤਸਕਰਾਂ ਦੀ ਗ੍ਰਿਫਤਾਰੀਆਂ ਹੋਣ ਦਾ ਸ਼ੱਕ ਜਤਾਇਆ ਹੈ।


author

rajwinder kaur

Content Editor

Related News