ਜਲੰਧਰ: 6 ਬੱਚਿਆਂ ਦੀ ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਟਰੈਪ ਲਾ ਕੇ STF ਨੇ ਕੀਤਾ ਗ੍ਰਿਫ਼ਤਾਰ

Sunday, Sep 04, 2022 - 07:07 PM (IST)

ਜਲੰਧਰ: 6 ਬੱਚਿਆਂ ਦੀ ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਟਰੈਪ ਲਾ ਕੇ STF ਨੇ ਕੀਤਾ ਗ੍ਰਿਫ਼ਤਾਰ

ਜਲੰਧਰ (ਮਹੇਸ਼)– ਹੈਰੋਇਨ ਦੀ ਸਮੱਗਲਿੰਗ ਕਰਨ ਵਾਲੀ 6 ਬੱਚਿਆਂ ਦੀ ਮਾਂ ਨੂੰ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਨੇ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ’ਤੇ ਟਰੈਪ ਲਾ ਕੇ ਕਾਬੂ ਕੀਤੀ ਗਈ ਉਕਤ ਔਰਤ ਦੀ ਪਛਾਣ ਮਹਿੰਦਰ ਕੌਰ ਮਿੰਦੋ ਪਤਨੀ ਕਰਨੈਲ ਸਿੰਘ ਨਿਵਾਸੀ ਪਿੰਡ ਤਲਵੰਡੀ ਕਲਾਂ, ਥਾਣਾ ਲਾਡੋਵਾਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

ਐੱਸ. ਟੀ. ਐੱਫ਼. ਦੇ ਏ. ਆਈ. ਜੀ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਔਰਤ ਦੇ ਪਤੀ ਦੀ 20 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਸ ਖ਼ਿਲਾਫ਼ ਐੱਸ. ਟੀ. ਐੱਫ਼. ਥਾਣਾ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 200 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਨੂੰ ਉਸ ਕੋਲੋਂ ਹੋਰ ਵੀ ਹੈਰੋਇਨ ਰਿਕਵਰ ਹੋਣ ਦੀ ਉਮੀਦ ਹੈ। ਉਸ ਨਾਲ ਜੁੜੇ ਹੋਰ ਲੋਕਾਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ।

ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਔਰਤ ਮਿੰਦੋ ਖ਼ਿਲਾਫ਼ ਥਾਣਾ ਲਾਡੋਵਾਲ (ਲੁਧਿਆਣਾ) ਵਿਚ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੈ, ਜਿਸ ਵਿਚ ਉਹ ਜੇਲ੍ਹ ਵੀ ਜਾ ਚੁੱਕੀ ਹੈ। ਏ. ਆਈ. ਜੀ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਟੀ. ਐੱਫ਼. ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿਚ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਰਿਕਵਰ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News