ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਨ ਵਾਲਾ ਮੈਡੀਕਲ ਅਫ਼ਸਰ ਗ੍ਰਿਫ਼ਤਾਰ
Thursday, Oct 27, 2022 - 02:21 PM (IST)
ਅੰਮ੍ਰਿਤਸਰ (ਸੰਜੀਵ, ਸਾਗਰ) : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਮੈਡੀਕਲ ਅਫ਼ਸਰ ਨੂੰ ਹੈਰੋਇਨ ਸਪਲਾਈ ਕਰਦੇ ਹੋਏ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਜੇਲ੍ਹ ਦਾ ਮੈਡੀਕਲ ਅਫ਼ਸਰ ਜੇਲ੍ਹ 'ਚ ਬੰਦ ਕੈਦੀਆਂ ਨੂੰ ਹੈਰੋਇਨ ਦੀਆਂ ਪੁੜੀਆਂ ਦੀ ਸਪਲਾਈ ਕਰਦਾ ਸੀ, ਜਿਸ ਦੇ ਕਬਜ਼ੇ 'ਚੋਂ ਪੁਲਸ ਨੇ ਦੋ ਪੁੜੀਆਂ ਵੀ ਬਰਾਮਦ ਕੀਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ
ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੈਡੀਕਲ ਅਫ਼ਸਰ ਦੀ ਪਛਾਣ ਡਾਕਟਰ ਦੇਵੇਂਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਦੋ ਕੈਦੀਆਂ ਨੂੰ ਨਸ਼ਾ ਦਿੰਦੇ ਹੋਏ ਐੱਸ.ਟੀ.ਐੱਫ. ਦੀ ਟੀਮ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਵਧੀਕ ਜੇਲ੍ਹ ਸੁਪਰਡੈਂਟ ਨੇ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 194 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਦੂਜੇ ਪਾਸੇ ਇਸ ਘਟਨਾ ਦੀ ਜਾਣਕਾਰੀ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ 'ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ‘‘ਇੱਕ ਸਪੈਸ਼ਲ ਅੰਡਰ ਕਵਰ ਆਪ੍ਰੇਸ਼ਨ ਵਿੱਚ ਅਸੀਂ ਅੰਮ੍ਰਿਤਸਰ ਜੇਲ੍ਹ ਵਿੱਚ ਤਾਇਨਾਤ ਜੇਲ੍ਹ ਮੈਡੀਕਲ ਅਫ਼ਸਰ ਡਾ. ਦਵਿੰਦਰ ਸਿੰਘ ਨੂੰ ਦੋ ਕੈਦੀਆਂ ਨੂੰ ਨਸ਼ੀਲੇ ਪਾਊਡਰ ਦੇ ਦੋ ਪੈਕੇਟ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਐੱਫ.ਆਈ.ਆਰ. ਦਰਜ ਕਰਕੇ ਮੁਲਜ਼ਮਾਂ ਨੂੰ ਐੱਸ.ਟੀ.ਐੱਫ. ਦੇ ਹਵਾਲੇ ਕਰ ਦਿੱਤਾ ਗਿਆ ਹੈ।’’
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ