ਵੱਡੀ ਸਫਲਤਾ: ਪਾਕਿ ਸਮਗਲਰਾਂ ਕੋਲੋ ਮੰਗਵਾਈ ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

Saturday, Aug 02, 2025 - 08:39 AM (IST)

ਵੱਡੀ ਸਫਲਤਾ: ਪਾਕਿ ਸਮਗਲਰਾਂ ਕੋਲੋ ਮੰਗਵਾਈ ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ) - ਜ਼ਿਲ੍ਹਾ ਫਿਰੋਜ਼ਪੁਰ ਪੁਲਸ ਐੱਸਐੱਸਪੀ ਸਰਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਫੜਨ ਤੇ ਪਾਕਿਸਤਾਨੀ ਸਮਗਲਰਾਂ ਤੋਂ ਮੰਗਵਾਈ ਹੈਰੋਇਨ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਵਿੱਚ ਸਫਲਤਾ ਮਿਲ ਰਹੀਆਂ ਹਨ। ਇਸੇ ਲੜੀ ਨੂੰ ਜਾਰੀ ਰੱਖਦੇ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਮੋਹਿਤ ਧਵਨ ਅਤੇ ਥਾਣਾ ਕੱਲ ਖੁਰਦ ਦੀ ਪੁਲਸ ਨੇ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ਤੋਂ 3 ਨਸ਼ਾ ਤਸਕਰਾਂ ਨੂੰ 13 ਕਿਲੋ 21 ਗ੍ਰਾਮ ਹੈਰੋਇਨ, ਇੱਕ ਪਿਸਤੌਲ (ਜਿਸਦੇ ਪਾਰਟਸ ਖੁੱਲ੍ਹੇ ਹਨ) ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੜ੍ਹੋ ਇਹ ਵੀ -  2, 3, 4, 5, 6, 7 ਅਗਸਤ ਨੂੰ ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਫਿਰੋਜ਼ਪੁਰ ਰੇਂਜ ਸਰਦਾਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ, ਐਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਬਲਜਿੰਦਰ ਸਿੰਘ, ਡੀਐਸਪੀ ਕਰਨ ਸ਼ਰਮਾ, ਡੀਐਸਪੀ ਸੁਖਵਿੰਦਰ ਸਿੰਘ ਅਤੇ ਸੀਆਈਏ ਸਟਾਫ ਫਿਰੋਜ਼ਪੁਰ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਆਦਿ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਨੂੰ ਫੜਨ ਲਈ ਬਣਾਈਆਂ ਗਈਆਂ ਪੁਲਸ ਟੀਮਾਂ ਜੰਗੀ ਪੱਧਰ 'ਤੇ ਕੰਮ ਕਰ ਰਹੀਆਂ ਹਨ। ਡੀਆਈਜੀ ਸ੍ਰੀ ਗਿੱਲ ਅਤੇ ਐਸਐਸਪੀ ਸਰਦਾਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਸ ਪਾਰਟੀ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। 

ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ

ਇਸ ਦੌਰਾਨ ਜਦੋਂ ਉਹ ਸਰਹੱਦੀ ਪਿੰਡ ਮੱਧਰੇ ਦੇ ਰੇਲਵੇ ਫਾਟਕ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ 2 ਨਸ਼ਾ ਤਸਕਰ ਹੈਰੋਇਨ ਦੀ ਇੱਕ ਵੱਡੀ ਖੇਪ ਲੈ ਕੇ ਖੜ੍ਹੇ ਹਨ ਅਤੇ ਇਸਨੂੰ ਅੱਗੇ ਸਪਲਾਈ ਕਰਨ ਦੀ ਉਡੀਕ ਕਰ ਰਹੇ ਹਨ। ਇਸ ਗੁਪਤ ਸੂਚਨਾ ਦੇ ਆਧਾਰ 'ਤੇ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਦੱਸੀ ਗਈ ਜਗ੍ਹਾ 'ਤੇ ਛਾਪਾਮਾਰੀ ਅਤੇ ਦੋਵਾਂ ਨਾਮਜ਼ਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਪਾਸੋਂ ਤਲਾਸ਼ੀ ਲੈਣ 'ਤੇ 8 ਕਿਲੋ 301 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਨਸ਼ਾ ਤਸਕਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਗੁਰਦਿਆਲ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਕਾਲੀ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਗੱਟੀ ਰਾਜੋਕੇ ਵਜੋਂ ਹੋਈ ਹੈ।

ਪੜ੍ਹੋ ਇਹ ਵੀ - 10,000 ਦੀ ਨੌਕਰੀ ਕਰਨ ਵਾਲੇ ਵਿਅਕਤੀ ਨੂੰ ਮਿਲਿਆ 4.82 ਕਰੋੜ ਦਾ GST ਨੋਟਿਸ, ਉੱਡ ਗਏ ਹੋਸ਼

ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਘਲਖੁਰਦ ਦੀ ਪੁਲਸ ਨੇ 4 ਕਿਲੋ 720 ਗ੍ਰਾਮ ਹੈਰੋਇਨ ਦੀ ਖੇਪ, ਇੱਕ ਪਿਸਤੌਲ ਦੇ ਪਾਰਟਸ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਨਸ਼ਾ ਤਸਕਰ ਜੋਗਰਾਜ ਸਿੰਘ ਉਰਫ਼ ਸਮਰ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਆਂਸਲ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਥਾਣਾ ਘਲਖੁਰਦ ਦੀ ਪੁਲਸ ਪਾਰਟੀ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਕਰਦੇ ਹੋਏ ਪਿੰਡ ਮੋਹਕਮ ਖਾਂ ਵਾਲਾ ਦੇ ਇਲਾਕੇ ਵਿੱਚ ਪਹੁੰਚੀ ਤਾਂ ਪੁਲਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਪੰਜਾਬ ਨੰਬਰ ਦੇ ਐਕਟਿਵਾ ਸਕੂਟਰ 'ਤੇ ਆਉਂਦੇ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉੱਥੋਂ ਖਿਸਕਣ ਲੱਗਾ।

ਪੜ੍ਹੋ ਇਹ ਵੀ - 2, 3, 4, 5, 6, 7 ਨੂੰ ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, IMD ਦਾ ਅਲਰਟ ਜਾਰੀ

ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 4 ਕਿਲੋ 720 ਗ੍ਰਾਮ ਹੈਰੋਇਨ, ਇੱਕ ਪਿਸਤੌਲ ਦੇ ਖੁੱਲ੍ਹੇ ਹੋਏ ਪਾਰਟਸ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ। ਤਿੰਨਾਂ ਨਸ਼ਾ ਤਸਕਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਡਰੇਸ ਕੀਤੇ ਜਾ ਰਹੇ ਹਨ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਤੋਂ ਹੈਰੋਇਨ ਦੀ ਇਹ ਖੇਪ ਕਿਸ ਰਸਤੇ ਅਤੇ ਕਿਵੇਂ ਮੰਗਵਾਈ ਗਈ ਸੀ ਅਤੇ ਇਸਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ?

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਘੱਲਖੁਰਦ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਤੇ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ  ਹੈ।

ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News