ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਇਨ੍ਹਾਂ ਪਿੰਡਾਂ ''ਚੋਂ 10 ਕਿੱਲੋ ਹੈਰੋਇਨ ਬਰਾਮਦ
Thursday, Sep 19, 2024 - 06:27 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਿਸ 'ਚ ਪੁਲਸ ਨੇ ਕਾਰਵਾਈ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪਿੰਡ ਕਮਾਸਕੇ ਅਤੇ ਪਿੰਡ ਮੰਝ ਵਿੱਚ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਡੀ. ਜੀ. ਪੀ. ਨੇ ਦੱਸਿਆ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8