ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

Sunday, Jun 21, 2026 - 04:05 PM (IST)

ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

ਅੰਮ੍ਰਿਤਸਰ (ਵੈੱਬ ਡੈਸਕ, ਨੀਰਜ): ਬੀ. ਐਸ. ਐਫ. ਅੰਮ੍ਰਿਤਸਰ ਸੈਕਟਰ ਅਤੇ ਏ. ਐੱਨ. ਟੀ. ਐੱਫ. ਦੀ ਟੀਮ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਹੁਰਾ 'ਚੋਂ 27 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਹ ਪਿੰਡ ਅੰਤਰਾਸ਼ਟਰੀ ਸਰਹੱਦ ਤੋਂ ਸਿਰਫ਼ 6 ਕਿਲੋਮੀਟਰ ਪਿੱਛੇ ਸਥਿਤ ਹੈ। ਅੰਤਰਾਸ਼ਟਰੀ ਬਾਜ਼ਾਰ 'ਚ ਹੈਰੋਇਨ ਦੀ ਕੀਮਤ ਕਰੀਬ 135 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਅਧਿਕਾਰੀਆਂ ਮੁਤਾਬਕ ਜ਼ਬਤ ਕੀਤੀ ਹੈਰੋਇਨ 3 ਵੱਡੇ ਪੈਕੇਟਾਂ 'ਚ ਸੀ। ਇਸ ਤੋਂ ਸਾਫ਼ ਹੈ ਕਿ ਤਸਕਰ 10-12 ਕਿਲੋ ਭਾਰ ਚੁੱਕਣ 'ਚ ਸਮਰੱਥ ਵੱਡੇ ਹੈਲੀਕਾਪਟਰ ਡਰੋਨ ਦੀ ਵਰਤੋਂ ਕਰ ਰਹੇ ਹਨ। ਰਿਪੋਰਟਾਂ ਅਨੁਸਾਰ ਦੋ ਦਿਨ ਪਹਿਲਾਂ ਵੀ ਇਸੇ ਇਲਾਕੇ 'ਚੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਫਿਰੋਜ਼ਪੁਰ ਦੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲਗਾਤਾਰ ਬਰਾਮਦਗੀਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਹਨ।

ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News