BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

04/13/2023 9:10:25 PM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਮੁਹਾਰ ਸੋਨਾ ਦੇ ਕੋਲ ਬੀ.ਐੱਸ.ਐੱਫ. ਦੀ 66ਵੀਂ ਬਟਾਲੀਅਨ ਦੇ ਜਵਾਨਾਂ ਨੇ ਹੈਰੋਇਨ ਦੇ 4 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਭਾਰ 4 ਕਿਲੋ 560 ਗ੍ਰਾਮ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਾਰਵੇ ਨੇ ਜਾਸੂਸੀ ਦੇ ਸ਼ੱਕ 'ਚ 15 ਰੂਸੀ ਡਿਪਲੋਮੈਟਾਂ ਨੂੰ ਦੇਸ਼ 'ਚੋਂ ਕੱਢਿਆ

ਜਾਣਕਾਰੀ ਦਿੰਦਿਆਂ ਬਟਾਲੀਅਨ ਦੇ ਕਾਰਜਕਾਰੀ ਕਮਾਡੈਂਟ ਮਨਮੋਹਨ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੀ ਰਾਤ ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਪਾਕਿਸਤਾਨੀ ਸਰਹੱਦ ਤੋਂ ਭਾਰਤੀ ਸਰਹੱਦ ’ਚ ਇਕ ਡਰੋਨ ਦੀ ਆਵਾਜ਼ ਸੁਣੀ। ਇਸ ’ਤੇ ਬੀ.ਐੱਸ.ਐੱਫ. ਦੇ ਚੌਕਸ ਜਵਾਨਾਂ ਨੇ 20 ਰਾਊਂਡ ਫਾਇਰ ਕੀਤੇ, ਜਿਸ ਨਾਲ ਡਰੋਨ ਪਾਕਿ ਸਰਹੱਦ ’ਚ ਵਾਪਸ ਚਲਾ ਗਿਆ। ਇਸ ਤੋਂ ਬਾਅਦ ਬੀ.ਐੱਸ.ਐੱਫ. ਵੱਲੋਂ ਚਲਾਏ ਗਏ ਸਰਚ ਅਭਿਆਨ ’ਚ ਇਕ ਬੈਗ ’ਚ ਹੈਰੋਇਨ ਦੇ 4 ਪੈਕੇਟ ਮਿਲੇ। ਫੜੀ ਗਈ ਉਕਤ ਹੈਰੋਇਨ ਦਾ ਅੰਤਰਰਾਸ਼ਟਰੀ ਬਾਜ਼ਾਰ ’ਚ ਮੁੱਲ ਲਗਭਗ 23 ਕਰੋੜ ਰੁਪਏ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News