ਦੀਵਾਲੀ ਤੋਂ ਪਹਿਲਾਂ ਪੰਜਾਬ ''ਚ 500 ਕਰੋੜ ਦੀ ਹੈਰੋਇਨ ਜ਼ਬਤ, ਹਥਿਆਰ ਵੀ ਬਰਾਮਦ

Sunday, Oct 27, 2024 - 10:34 AM (IST)

ਅੰਮ੍ਰਿਤਸਰ : ਪੰਜਾਬ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਸਰਹੱਦ ਪਾਰੋਂ ਤਸਕਰੀ ਦੇ ਇਕ ਰੈਕਟ ਦਾ ਪਰਦਾਫ਼ਾਸ਼ ਕੀਤਾ ਗਿਆ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 105 ਕਿੱਲੋ ਹੈਰੋਇਨ, 31.93 ਕਿੱਲੋ ਕੈਫੀਨ ਐਨਹਾਈਡ੍ਰਸ, 17 ਕਿੱਲੋ ਡੀ. ਐੱਮ. ਆਰ. ਅਤੇ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵਲੋਂ ਐਕਸ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ।


Babita

Content Editor

Related News