ਭਾਰਤ-ਪਾਕਿ ਸਰਹੱਦ ਤੋਂ ਫਿਰ ਕਰੋੜਾਂ ਦੀ ਹੈਰੋਇਨ ਬਰਾਮਦ
Tuesday, Aug 15, 2023 - 06:49 PM (IST)
ਫ਼ਿਰੋਜ਼ਪੁਰ (ਕੁਮਾਰ) : ਬੀ. ਐੱਸ. ਐੱਫ ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ 2 ਬੋਤਲਾਂ ’ਚ ਭਰੀ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ. ਐੱਸ. ਐੱਫ ਦੀ ਗਸ਼ਤ ਕਰ ਰਹੀ ਪਾਰਟੀ ਨੂੰ ਪਿੰਡ ਕਾਲੂ ਅਰਾਈ ਦੇ ਆਈ. ਬੀ. ਟਰੈਕ 'ਤੇ 2 ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਮਿਲੇ ਅਤੇ ਬੀ. ਐੱਸ. ਐੱਫ. ਵੱਲੋਂ ਇਸ ਇਲਾਕੇ ਵਿਚ ਸਰਚ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਬੀ. ਐੱਸ. ਐੱਫ. ਨੂੰ 2 ਬੋਤਲਾਂ ’ਚ ਪੈਕ ਹੈਰੋਇਨ ਮਿਲੀ ਜਿਸ ਦਾ ਵਜ਼ਨ 2 ਕਿਲੋਗ੍ਰਾਮ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਵੱਡੀ ਵਾਰਦਾਤ, ਪਤੀ ਵੱਲੋਂ ਭਰਾ ਨਾਲ ਮਿਲ ਕੇ ਗਰਭਵਤੀ ਪਤਨੀ ਦਾ ਕਤਲ
ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀਆਂ ਇਨ੍ਹਾਂ ਬੋਤਲਾਂ ਨੂੰ ਬੀ. ਐੱਸ. ਐੱਫ. ਨੇ ਆਪਣੇ ਕਬਜ਼ੇ ਵਿਚ ਲੈ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਭਾਰਤ ਵਿਚ ਵੱਸਦੇ ਕਿਹੜੇ ਸਮੱਗਲਰਾਂ ਵਲੋਂ ਮੰਗਵਾਈ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ’ਚ ਵਾਪਰਿਆ ਹਾਦਸਾ, ਸਵਾਰੀਆਂ ਨੂੰ ਲੈ ਕੇ ਜਾ ਰਹੀ ਪੀ. ਆਰ. ਟੀ. ਸੀ. ਦੀ ਬੱਸ ਪਲਟੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8