ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪਾਕਿਸਤਾਨ ਤੋਂ ਆਏ ਡਰੋਨ ਜ਼ਰੀਏ ਸਾਢੇ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Thursday, Jun 30, 2022 - 10:45 AM (IST)
ਫਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਚੌਂਕੀ ਮੱਬੋਕੇ ਦੇ ਇਲਾਕੇ 'ਚ ਪਾਕਿਸਤਾਨ ਤੋਂ ਇਕ ਡਰੋਨ ਆਉਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ ਦੀ 136 ਬਟਾਲੀਅਨ ਦੇ ਜਵਾਨਾਂ ਵੱਲੋਂ ਇਸ ਡਰੋਨ 'ਤੇ ਗੋਲੀਬਾਰੀ ਵੀ ਕੀਤੀ ਗਈ ਪਰ ਇਸ ਦੌਰਾਨ ਡਰੋਨ ਕੁਝ ਪੈਕਟ ਬੰਦ ਸਮਾਨ ਸੁੱਟ ਕੇ ਵਾਪਸ ਚਲਾ ਗਿਆ। ਸੁੱਟੇ ਗਏ ਸਮਾਨ 'ਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਇਆ ਗਿਆ, ਜਿਸ ਵਿਚ ਬੀ.ਐੱਸ.ਐੱਫ ਜਵਾਨਾਂ ਨੂੰ ਇਕ ਖੇਤ 'ਚੋਂ 5 ਪੈਕਟ ਮਿਲੇ , ਜਿਸ ਵਿਚ ਸਾਢੇ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੀਬ ਸਾਢੇ 17 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ ਪੁਲਸ ਨੇ ਚੋਰ ਗਿਰੋਹ ਦੇ 2 ਮੈਂਬਰ ਕੀਤੇ ਕਾਬੂ, 20 ਮੋਟਰਸਾਈਕਲ ਸਮੇਤ 13 ਮੋਬਾਇਲ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਐੱਸ.ਐੱਚ.ਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ ਦੀ ਬਟਾਲੀਅਨ ਨੇ ਇਕ ਪੱਤਰ ਭੇਜਿਆ ਸੀ। ਜਿਸ ਵਿਚ ਦੱਸਿਆ ਗਿਆ ਹੈ ਕਿ ਚੌਕੀ ਮੱਬੋਕੇ ਦੇ ਇਲਾਕੇ ਵਿਚ ਪਾਕਿਸਤਾਨ ਤੋਂ ਆ ਰਿਹਾ ਇਕ ਡਰੋਨ 'ਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ ਅਤੇ ਇਹ ਡਰੋਨ ਕੁਝ ਸਮਾਨ ਸੁੱਟ ਕੇ ਵਾਪਸ ਪਰਤਿਆ। ਜਿਸ ਤੋਂ ਬਾਅਦ ਬੀ.ਐੱਸ.ਐੱਫ ਨੇ ਤਲਾਸ਼ੀ ਮੁਹਿੰਮ ਚਲਾਈ ਤਾਂ ਕਿਸਾਨ ਬਲਵੰਤ ਸਿੰਘ ਵਾਸੀ ਕਾਲੂ ਅਰਾਈਆਂ ਹਿਠਾੜ ਦੇ ਖੇਤਾਂ ਵਿੱਚੋਂ ਇਕ ਮੋਟਰ ਵਾਲਾ ਲਿਫਾਫਾ ਮਿਲਿਆ, ਜਿਸ ਵਿੱਚੋਂ 5 ਪੈਕੇਟ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਬਰਾਮਦ ਹੋਈ ਹੈਰੋਇਨ ਸਬੰਧੀ ਬੀ.ਐੱਸ.ਐੱਫ ਦੇ ਨਾਲ-ਨਾਲ ਪੰਜਾਬ ਪੁਲਸ ਵੱਲੋਂ ਵੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਥਾਣਾ ਮਮਦੋਟ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਨਾਨਕਸਰ ਸਾਹਿਬ ਦੇ ਸਰੋਵਰ ’ਚ ਡੁੱਬਣ ਕਾਰਣ ਤਿੰਨ ਬੱਚਿਆਂ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।