ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ 19 ਕਰੋਡ਼ ਰੁਪਏ ਦੀ ਹੈਰੋਇਨ ਬਰਾਮਦ

Friday, Oct 09, 2020 - 12:23 AM (IST)

ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ 19 ਕਰੋਡ਼ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ/ਖੇਮਕਰਨ/ਤਰਨਤਾਰਨ, (ਮਲਹੋਤਰਾ, ਸੋਨੀਆ, ਰਮਨ)- ਸੀਮਾ ਸੁਰੱਖਿਆ ਬਲ ਨੇ ਕੌਮਾਂਤਰੀ ਹਿੰਦ-ਪਾਕਿ ਸਰਹੱਦ ਦੇ ਲਾਗੇ ਤਲਾਸ਼ੀ ਮੁਹਿੰਮ ਦੌਰਾਨ ਕਰੀਬ 3.830 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਫਿਰੋਜ਼ਪੁਰ ਸੈਕਟਰ ਵਿਚ 103 ਬਟਾਲੀਅਨ ਦੇ ਜਵਾਨਾਂ ਵੱਲੋਂ ਕੰਡਿਆਲੀ ਤਾਰ ਪਾਰ ਤਲਾਸ਼ੀ ਮੁਹਿੰਮ ਚਲਾਈ ਤਾਂ ਜ਼ਮੀਨ ਵਿਚ ਦਬਾ ਕੇ ਰੱਖੇ 4 ਪੈਕਟ ਮਿਲੇ ਜਿੰਨ੍ਹਾਂ ਵਿਚ ਹੈਰੋਇਨ ਭਰੀ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹੈਰੋਇਨ ਦਾ ਵਜਨ 3.830 ਕਿਲੋਗ੍ਰਾਮ ਹੈ ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 19.15 ਕਰੋਡ਼ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਫਰੰਟੀਅਰ ’ਤੇ ਹੁਣ ਤੱਕ 424.784 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।


author

Bharat Thapa

Content Editor

Related News