ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
Sunday, Jul 12, 2026 - 02:55 PM (IST)
ਤਰਨਤਾਰਨ (ਰਮਨ)- ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੀ ਵਲਟੋਹਾ ਪੁਲਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਸੁੱਟੀ ਗਈ 11 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਹੈਰੋਇਨ ਨੂੰ ਲੈ ਕੇ ਥਾਣਾ ਵਲਟੋਹਾ ਵਿਖੇ ਅਣਪਛਾਤੇ ਨਸ਼ਾ ਤਸਕਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਦੇਰ ਰਾਤ ਥਾਣਾ ਵਲਟੋਹਾ ਦੀ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਜਸਵਿੰਦਰ ਸਿੰਘ ਪੁੱਤਰ ਬਲੀ ਸਿੰਘ ਵਾਸੀ ਪਿੰਡ ਲਾਖਣਾ ਦੀਆਂ ਬਹਿਕਾਂ ਨੇੜੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਕੁਝ ਪੈਕਟ ਸੁੱਟੇ ਗਏ ਹਨ। ਇਸ ਦੌਰਾਨ ਥਾਣਾ ਵਲਟੋਹਾ ਦੇ ਮੁਖੀ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਪੁਲਸ ਪਾਰਟੀ ਸਮੇਤ ਪਿੰਡ ਲਾਖਣਾ ਪਹੁੰਚ ਕੇ ਬੀਐਸਐਫ ਦੇ ਜਵਾਨਾਂ ਨਾਲ ਮਿਲ ਕੇ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਪੈਕਟਾਂ ਦਾ ਵਜ਼ਨ ਕੀਤਾ ਗਿਆ ਤਾਂ ਉਨ੍ਹਾਂ ਵਿੱਚੋਂ ਕੁੱਲ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਹੈਰੋਇਨ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਥਾਣਾ ਵਲਟੋਹਾ 'ਚ ਅਣਪਛਾਤੇ ਵਿਅਕਤੀਆਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
