ਅੰਮ੍ਰਿਤਸਰ ''ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

Tuesday, Apr 21, 2026 - 03:09 PM (IST)

ਅੰਮ੍ਰਿਤਸਰ ''ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ 'ਚ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 7.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ  60 ਕਰੋੜ ਦੱਸੀ ਜਾ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ 'ਚ ਸਨ। ਇਹ ਗਿਰੋਹ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਉਸਦੇ ਨਿਰਦੇਸ਼ਾਂ ਹੇਠ ਕਰ ਰਿਹਾ ਸਨ। ਉਨ੍ਹਾਂ ਦੱਸਿਆ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ, ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਪੁਲਸ ਵੱਲੋਂ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News