ਅੰਮ੍ਰਿਤਸਰ ਵਿਖੇ ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ 'ਚੋਂ 7 ਕਰੋੜ ਰੁਪਏ ਦੀ ਹੈਰੋਇਨ ਤੇ ਪਾਕਿਸਤਾਨੀ ਡਰੋਨ ਬਰਾਮਦ

Friday, Mar 29, 2024 - 06:34 PM (IST)

ਅੰਮ੍ਰਿਤਸਰ (ਨੀਰਜ) : ਭਾਰਤ-ਪਾਕਿਸਤਾਨ ਸਰਹੱਦ ਦੇ ਸਰਾਂ ਪਿੰਡ ਦੇ ਸਮੱਗਲਰਾਂ ਨੇ ਗੁਰਦੁਆਰਿਆਂ ਨੇੜੇ ਹਾਕੀ ਦੀ ਗਰਾਊਂਡ ਨੇੜਲੀ ਲੋਕੇਸ਼ਨ ਤੋਂ ਬਾਅਦ ਹੁਣ ਸ਼ਮਸ਼ਾਨਘਾਟ ਨੂੰ ਵੀ ਤਸਕਰੀ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐਫ ਅੰਮ੍ਰਿਤਸਰ ਦੀ ਟੀਮ ਨੇ ਪਿੰਡ ਨੰਗਲਮ ਦੇ ਇਲਾਕੇ ਵਿੱਚ ਸਥਿਤ ਸ਼ਮਸ਼ਾਨਘਾਟ ਨੇੜੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਹੈਰੋਇਨ ਨੂੰ ਡਰੋਨ ਦੇ ਰਾਹੀਂ ਸੁੱਟਿਆ ਗਿਆ ਸੀ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ

ਇਸ ਲੜੀ 'ਚ ਇਕ ਹੋਰ ਅਪਰੇਸ਼ਨ ਦੌਰਾਨ ਬੀ.ਐੱਸ.ਐੱਫ. ਦੀ ਟੀਮ ਨੇ ਪਾਕਿਸਤਾਨ ਦੇ ਇਕ ਡਰੋਨ ਨੂੰ ਗੋਲੀਆਂ ਮਾਰ ਕੇ ਹੇਠਾਂ ਸੁੱਟ ਦਿੱਤਾ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਸਮੇਂ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਸਬੰਧ ਵਿਚ ਪੂਰੇ ਜ਼ਿਲ੍ਹੇ ਵਿੱਚ ਪੈਰਾਮਿਲੀਟਰੀ ਫੋਰਸ ਅਤੇ ਪੁਲਸ ਦੇ ਦਸਤੇ ਮੌਜੂਦ ਹਨ, ਜਿਹਨਾਂ ਵਲੋਂ ਵਾਹਨਾਂ ਦੀ ਜ਼ਬਰਦਸਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਸਰਹੱਦੀ ਕੰਡਿਆਲੀ ਤਾਰ ਦੇ ਨੇੜੇ ਅਤੇ ਸਰਹੱਦੀ ਪਿੰਡਾਂ ਵਿੱਚ ਡਰੋਨਾਂ ਦੀ ਆਵਾਜਾਈ ਅਤੇ ਹੈਰੋਇਨ ਦੀਆਂ ਖੇਪਾਂ ਨੂੰ ਸੁੱਟਣ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News