ਸਰਹੱਦੀ ਪਿੰਡਾਂ ’ਚ 8 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਅਤੇ ਹਥਿਆਰ ਜ਼ਬਤ
Thursday, Apr 24, 2025 - 10:35 AM (IST)

ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਵਿਚੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਵਿਚ 2 ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇਕ ਵਿਚ ਪਿਸਤੌਲ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਤਸਕਰਾਂ ਬਾਰੇ DGP ਨੇ ਕੀਤੇ ਵੱਡੇ ਖੁਲਾਸੇ
ਪਿੰਡ ਮੁਹਾਵਾ ਵਿਚ ਇਕ ਪਿਸਤੌਲ ਮੈਗਜ਼ੀਨ ਸਮੇਤ 574 ਗ੍ਰਾਮ ਹੈਰੋਇਨ ਫੜੀ ਗਈ।ਇਸੇ ਤਰ੍ਹਾਂ ਸਰਹੱਦੀ ਪਿੰਡ ਰਾਜਾਤਾਲ ਦੇ ਇਲਾਕੇ ਵਿਚ ਇਕ ਮਿੰਨੀ ਪਾਕਿਸਤਾਨੀ ਡਰੋਨ ਮਿਲਿਆ ਅਤੇ ਪਿੰਡ ਗਲੂਵਾਲ ਵਿਚ ਇਕ ਮਿੰਨੀ ਪਾਕਿਸਤਾਨੀ ਡਰੋਨ ਸਮੇਤ 514 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਅੰਮ੍ਰਿਤਸਰ ਦੀ 153 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ਸਥਿਤ ਇਹ ਸਾਰੇ ਪਿੰਡ ਉਨ੍ਹਾਂ ਪਿੰਡਾਂ ਦੀ ਸੂਚੀ ਵਿਚ ਸ਼ਾਮਲ ਹਨ, ਜਿੱਥੇ ਹੈਰੋਇਨ ਅਤੇ ਹਥਿਆਰਾਂ ਦੀ ਸਮੱਗਲਿੰਗ ਸਭ ਤੋਂ ਵੱਧ ਹੈ ਅਤੇ ਇੱਥੇ ਲਗਭਗ ਹਰ ਰੋਜ਼ ਡਰੋਨਾਂ ਦੀ ਮੂਵਮੈਂਟ ਹੁੰਦੀ ਰਹਿੰਦੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8