ਹੀਰੋਇਨ ਅਤੇ 50 ਹਜ਼ਾਰ ਦੀ ਭਾਰਤੀ ਕਰੰਸੀ ਸਮੇਤ 4 ਕਾਬੂ

11/03/2017 5:47:47 PM


ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਵਿਚ ਪੁਲਸ ਨੇ ਹੀਰੋਇਨ 'ਤੇ 50 ਹਜ਼ਾਰ ਦੀ ਭਾਰਤੀ ਕਰੰਸੀ ਸਮੇਤ ਵੱਖ-ਵੱਖ ਜਗ੍ਹਾ 'ਤੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਚ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮੁਕੱਦਮੇ ਦਰਜ ਕਰਦੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਏ. ਐਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਗਸ਼ਤ ਦੇ ਦੌਰਾਨ ਪੁਲਸ ਨੇ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਦੇ ਏਰੀਆ ਵਿਚ ਇਕ ਮੋਟਰਸਾਈਕਲ ਬਿਨਾ ਨੰਬਰੀ 'ਤੇ ਆਉਂਦੇ 3 ਸ਼ੱਕੀ ਵਿਅਕਤੀਆਂ ਨੂੰ ਦੇਖਿਆ ਅਤੇ ਜਦ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 10 ਗ੍ਰਾਮ ਹੀਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣਾ ਨਾਮ ਰੈਕਸਨ ਉਰਫ ਰੈਕੀ, ਹਰਵਿੰਦਰ ਸਿੰਘ ਉਰਫ ਕਾਕਾ ਵਾਸੀ ਗੁਰੂਹਰਸਹਾਏ ਅਤੇ ਵਿਸ਼ਾਲ ਉਰਫ ਫੌਜੀ ਦੱਸਿਆ ਹੈ। 
ਦੂਸਰੇ ਪਾਸੇ ਨਾਰਕੋਟਿਕ ਸੈਲ ਫਿਰੋਜ਼ਪੁਰ ਦੇ ਏ. ਐਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੀਤੀ ਸ਼ਾਮ ਬਸਤੀ ਆਵਾ ਫਿਰੋਜ਼ਪਰ ਸ਼ਹਿਰ ਦੇ ਏਰੀਆ ਵਿਚ 2 ਗ੍ਰਾਮ ਹੀਰੋਇਨ ਸਮੇਤ ਦੀਪਕ ਉਰਫ ਗੋਗਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News