Farmers Protest : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ, ਰੋਕੀਆਂ ਗਈਆਂ ਪੋਕਲੇਨ ਤੇ JCB ਮਸ਼ੀਨਾਂ

Wednesday, Feb 21, 2024 - 03:11 PM (IST)

Farmers Protest : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ, ਰੋਕੀਆਂ ਗਈਆਂ ਪੋਕਲੇਨ ਤੇ JCB ਮਸ਼ੀਨਾਂ

ਖੰਨਾ (ਵਿਪਨ) : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਬਾਰਡਰ 'ਤੇ ਹਾਲਾਤ ਮੁਸ਼ਕਲ ਬਣੇ ਹੋਏ ਹਨ। ਇਸ ਨੂੰ ਦੇਖਦੇ ਹੋਏ ਪੰਜਾਬ 'ਚ ਵੀ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਡੀ. ਜੀ. ਪੀ. ਦੇ ਹੁਕਮਾਂ ਤਹਿਤ ਇੱਥੇ ਨੈਸ਼ਨਲ ਹਾਈਵੇਅ 'ਤੇ ਹਾਈਟੈੱਕ ਨਾਕੇ ਲਾ ਦਿੱਤੇ ਗਏ ਹਨ। ਪੋਕਲੇਨ ਅਤੇ ਜੇ. ਸੀ. ਬੀ. ਮਸ਼ੀਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਮਰਦਾਂ ਨੂੰ ਹੈ ਜ਼ਿਆਦਾ ਖ਼ਤਰਾ

ਖੰਨਾ ਦੇ ਐੱਸ. ਐੱਸ. ਪੀ. ਅਮਨੀਤ ਕੌਂਡਲ ਸਮੇਤ ਸੀਨੀਅਰ ਅਧਿਕਾਰੀ ਨਾਕੇ 'ਤੇ ਮੌਜੂਦ ਹਨ। ਐੱਸ. ਐੱਸ. ਪੀ. ਨੇ ਕਿਹਾ ਕਿ ਸਰਹੱਦ 'ਤੇ ਸਿਰਫ ਜੇ. ਸੀ. ਬੀ. ਅਤੇ ਪੋਕਲੇਨ ਮਸ਼ੀਨਾਂ ਜਾਣ ਤੋਂ ਰੋਕੀਆਂ ਜਾ ਰਹੀਆਂ ਹਨ, ਜਦੋਂ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਜਾਣ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ

ਐੱਸ. ਐੱਸ. ਪੀ. ਨੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਲਾ ਐਂਡ ਆਰਡਰ ਨੂੰ ਕਾਇਮ ਰੱਖਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਇਸੇ ਕਾਰਨ ਹੀ ਇੱਥੇ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਰੋਕਣ ਲਈ ਪੁਲਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News