ਹਾਈ ਅਲਰਟ ਤੋਂ ਬਾਅਦ ਬਠਿੰਡਾ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ

06/17/2024 6:08:45 PM

ਬਠਿੰਡਾ (ਸੁਖਵਿੰਦਰ) : ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਬੰਬ ਧਮਾਕਿਆਂ ਦੀਆਂ ਧਮਕੀਆਂ ਤੋਂ ਬਾਅਦ ਰੇਲਵੇ ਨੇ ਸਾਰੇ ਸਟੇਸ਼ਨਾਂ ’ਤੇ ਹਾਈ ਅਲਰਟ ਐਲਾਨ ਦਿੱਤਾ ਹੈ, ਜਿਸ ਦੇ ਚੱਲਦਿਆਂ ਪੁਲਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਸਥਾਨਕ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਆਰ.ਪੀ.ਐੱਫ., ਜੀ.ਆਰ.ਪੀ. ਅਤੇ ਪੰਜਾਬ ਪੁਲਸ ਨੇ ਸਾਂਝੇ ਤੌਰ ’ਤੇ ਸੁਰੱਖਿਆ ਦਾ ਜ਼ਿੰਮਾ ਸੰਭਾਲ ਲਿਆ ਹੈ। 

ਉਨ੍ਹਾਂ ਦੱਸਿਆ ਕਿ ਰੇਲਵੇ ਅਹਾਤੇ ਵਿਚ 147 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਜਿਨ੍ਹਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਸ ਵਲੋਂ ਰੇਲਵੇ ਅਹਾਤੇ ਅਤੇ ਵਾਹਨਾਂ ਦੀ ਚੈਕਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ ਜਦਕਿ ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


Gurminder Singh

Content Editor

Related News