ਚੰਡੀਗੜ੍ਹ ’ਚ ਧਮਾਕਾਖੇਜ਼ ਸਮੱਗਰੀ ਮਿਲਣ ਮਗਰੋਂ ਗੁਰਦਾਸਪੁਰ ’ਚ ਹਾਈ ਅਲਰਟ, ਚੱਪੇ-ਚੱਪੇ ਦੀ ਕੀਤੀ ਜਾ ਰਹੀ ਚੈਕਿੰਗ

Monday, Aug 24, 2026 - 06:37 PM (IST)

ਚੰਡੀਗੜ੍ਹ ’ਚ ਧਮਾਕਾਖੇਜ਼ ਸਮੱਗਰੀ ਮਿਲਣ ਮਗਰੋਂ ਗੁਰਦਾਸਪੁਰ ’ਚ ਹਾਈ ਅਲਰਟ, ਚੱਪੇ-ਚੱਪੇ ਦੀ ਕੀਤੀ ਜਾ ਰਹੀ ਚੈਕਿੰਗ

ਗੁਰਦਾਸਪੁਰ (ਹਰਮਨ): ਚੰਡੀਗੜ੍ਹ ਦੇ ਸੈਕਟਰ-43 ਬੱਸ ਅੱਡੇ ਦੇ ਪਿੱਛੇ ਜੰਗਲ ਵਿੱਚ ਟਿਫ਼ਨ ਬੰਬ ਅਤੇ ਧਮਾਕਾਖੇਜ਼ ਸਮੱਗਰੀ ਮਿਲਣ ਤੋਂ ਬਾਅਦ ਪੰਜਾਬ ਭਰ ਵਿੱਚ ਹਾਈ ਅਲਰਟ ਦੇ ਚੱਲਦਿਆਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸੁਰੱਖਿਆ ਦਾ ਘੇਰਾ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਵਿੱਚ ਬੀਐਸਐਫ ਹੈੱਡਕੁਆਰਟਰ ਅਤੇ ਫੌਜੀ ਇਲਾਕਿਆਂ ਦੇ ਆਸ-ਪਾਸ ਪੰਜਾਬ ਪੁਲਸ ਵੱਲੋਂ ਵਿਸ਼ੇਸ਼ ਐਂਟੀ-ਸੈਬੋਟੇਜ ਜਾਂਚ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਸ ਟੀਮਾਂ ਨੇ ਸੰਵੇਦਨਸ਼ੀਲ ਥਾਵਾਂ ਅਤੇ ਆਉਣ-ਜਾਣ ਵਾਲੇ ਰਸਤਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਾਣਕਾਰੀ ਦਿੰਦਿਆਂ ਐਸ.ਪੀ. ਡੀ.ਕੇ. ਚੌਧਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਸਮੇਂ ਹਾਈ ਅਲਰਟ ਜਾਰੀ ਹੈ। ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਖਾਸ ਕਰਕੇ ਬੀਐਸਐਫ ਹੈੱਡਕੁਆਰਟਰ ਅਤੇ ਫੌਜੀ ਇਲਾਕਿਆਂ ਦੇ ਆਲੇ-ਦੁਆਲੇ ਪੁਲਸ ਵੱਲੋਂ ਚੌਕਸੀ ਵਧਾ ਕੇ ਚੱਪੇ-ਚੱਪੇ ’ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਉਨ੍ਹਾਂ ਇਲਾਕਿਆਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ, ਜਿੱਥੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਸੁਰੱਖਿਆ ਲਈ ਖ਼ਤਰਾ ਬਣ ਸਕਦੀ ਹੈ। ਐਂਟੀ-ਸੈਬੋਟੇਜ ਟੀਮਾਂ ਵੱਲੋਂ ਲਾਵਾਰਿਸ ਵਸਤੂਆਂ, ਸ਼ੱਕੀ ਸਮਾਨ ਅਤੇ ਹੋਰ ਸੰਭਾਵਿਤ ਖ਼ਤਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਇਹ ਸਖ਼ਤ ਸੁਰੱਖਿਆ ਪ੍ਰਬੰਧ ਚੰਡੀਗੜ੍ਹ ਦੇ ਸੈਕਟਰ-43 ਬੱਸ ਅੱਡੇ ਦੇ ਪਿੱਛੇ ਜੰਗਲ ਵਿੱਚ ਧਮਾਕਾਖੇਜ਼ ਸਮੱਗਰੀ ਮਿਲਣ ਤੋਂ ਬਾਅਦ ਕੀਤੇ ਗਏ ਹਨ। ਉੱਥੋਂ ਸ਼ੱਕੀ ਟਿਫ਼ਨ ਬੰਬ ਸਮੇਤ ਹੋਰ ਵਿਸਫੋਟਕ ਸਮੱਗਰੀ ਬਰਾਮਦ ਹੋਣ ਦੀ ਸੂਚਨਾ ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਖਾਸ ਚੌਕਸੀ ਵਰਤੀ ਜਾ ਰਹੀ ਹੈ। ਗੁਰਦਾਸਪੁਰ ਦੀ ਭੂਗੋਲਿਕ ਸਥਿਤੀ ਨੂੰ ਦੇਖਦਿਆਂ ਇੱਥੇ ਸੁਰੱਖਿਆ ਪ੍ਰਬੰਧਾਂ ਨੂੰ ਖਾਸ ਮਹੱਤਵ ਦਿੱਤਾ ਜਾ ਰਿਹਾ ਹੈ। ਪੁਲਸ ਵੱਲੋਂ ਬੀਐਸਐਫ ਅਤੇ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਖੇਤਰਾਂ ਦੇ ਆਸ-ਪਾਸ ਨਿਗਰਾਨੀ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਐਸ.ਪੀ. ਡੀ.ਕੇ. ਚੌਧਰੀ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਹਲਕੇ ਵਿੱਚ ਨਹੀਂ ਲਿਆ ਜਾਵੇਗਾ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਲਾਵਾਰਿਸ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਹੱਥ ਨਾ ਲਗਾਉਣ ਅਤੇ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

Shivani Bassan

Content Editor

Related News