ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ ''ਚ ਹਾਈ ਅਲਰਟ: ਚੱਪੇ-ਚੱਪੇ ''ਤੇ ਨਾਕੇਬੰਦੀ, ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ

Saturday, May 09, 2026 - 06:10 AM (IST)

ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ ''ਚ ਹਾਈ ਅਲਰਟ: ਚੱਪੇ-ਚੱਪੇ ''ਤੇ ਨਾਕੇਬੰਦੀ, ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ

ਹੁਸ਼ਿਆਰਪੁਰ (ਰਾਕੇਸ਼) : ਜਲੰਧਰ ’ਚ ਹੋਏ ਬੰਬ ਧਮਾਕੇ ਤੋਂ ਬਾਅਦ ਹੁਸ਼ਿਆਰਪੁਰ ’ਚ ਵੀ ਪੁਲਸ ਚੌਕਸ ਹੋ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲਾ ਟ੍ਰੈਫਿਕ ਪੁਲਸ ਇੰਚਾਰਜ ਸੁਰਿੰਦਰ ਕੁਮਾਰ ਨੇ ਡੀ. ਐੱਸ. ਪੀ. ਕਮਲਜੀਤ ਸਿੰਘ ਦੇ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਮੌਕੇ ’ਤੇ ਉਨ੍ਹਾਂ ਨੇ ਰਾਹਗੀਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵਿਅਕਤੀ ਸ਼ੱਕੀ ਹਾਲਾਤ ’ਚ ਦਿਖਾਈ ਦਿੰਦਾ ਹੈ ਜਾਂ ਕੋਈ ਸ਼ੱਕੀ ਚੀਜ਼ ਕਿਤੇ ਪਈ ਦਿਖਾਈ ਦਿੰਦੀ ਹੈ, ਤਾਂ ਉਹ ਜਲਦ ਤੋਂ ਜਲਦ ਇਸ ਦੀ ਸੂਚਨਾ ਪੁਲਸ ਨੂੰ ਦੇਣ ਤਾਂ ਜੋ ਸਮਾਂ ਰਹਿੰਦੇ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ

ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਤਾਕਤਾਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਧਮਾਕੇ ਵਰਗੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੀਆਂ ਹਨ। ਪੰਜਾਬ ਪੁਲਸ ਅਜਿਹੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਆਪਣੇ ਵਾਹਨ ਚਲਾਉਂਦੇ ਸਮੇਂ ਉਸ ਦੇ ਕਾਗਜ਼ਾਤ ਪੂਰੇ ਰੱਖਣ ਤਾਂ ਜੋ ਚੈਕਿੰਗ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਿਨ੍ਹਾਂ ਵਾਹਨਾਂ ਦੇ ਕਾਗਜ਼ ਅਧੂਰੇ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸੀਟ ਬੈਲਟ ਲਗਾ ਕੇ ਅਤੇ ਹੈਲਮੇਟ ਪਹਿਨ ਕੇ ਹੀ ਆਪਣੇ ਵਾਹਨ ਨੂੰ ਸੜਕ ’ਤੇ ਉਤਾਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਸ ਨਾਲ ਸਹਿਯੋਗ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News