ਲੁਧਿਆਣਾ ਜ਼ਿਲ੍ਹੇ 'ਚ ਸਵੇਰੇ-ਸਵੇਰੇ ਹੋਇਆ High Alert, ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ
Friday, Dec 08, 2023 - 10:32 AM (IST)
ਲੁਧਿਆਣਾ (ਵੈੱਬ ਡੈਸਕ, ਰਿੰਕੂ) : ਲੁਧਿਆਣਾ ਜ਼ਿਲ੍ਹੇ ਦੀ ਇਕ ਸੋਸਾਇਟੀ 'ਚ ਅੱਜ ਸਵੇਰੇ-ਸਵੇਰੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਆਪਣੇ ਫਲੈਟਾਂ 'ਚ ਹੀ ਰਹਿਣ ਦੀ ਸਲਾਹ ਦਿੱਤੀ ਗਈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੀ ਸੈਂਟਰਾ ਗਰੀਨ ਪ੍ਰੀਮੀਅਮ ਸੋਸਾਇਟੀ 'ਚ ਸ਼ੁੱਕਰਵਾਰ ਸਵੇਰੇ ਇਕ ਚੀਤਾ ਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ, ਇਹ FIR ਹੋਈ ਰੱਦ
ਇਸ ਤੋਂ ਬਾਅਦ ਮੈਨਜਮੈਂਟ ਵੱਲੋਂ ਪੂਰੀ ਸੋਸਾਇਟੀ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੋਸਾਇਟੀ ਦੇ ਲੋਕਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੇ ਫਲੈਟਾਂ 'ਚ ਹੀ ਰਹਿਣ ਅਤੇ ਬਾਹਰ ਨਾ ਨਿਕਲਣ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਹਾਈਕੋਰਟ ਤੋਂ ਮੰਗਣੀ ਪਈ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਫਿਲਹਾਲ ਸਵੇਰ ਤੋਂ ਹੀ ਸਰਕਾਰੀ ਟੀਮਾਂ ਚੀਤੇ ਨੂੰ ਫੜ੍ਹਨ ਲਈ ਪੁੱਜੀਆਂ ਹੋਈਆਂ ਹਨ ਪਰ ਖ਼ਬਰ ਲਿਖੇ ਜਾਣ ਤੱਕ ਚੀਤਾ ਪਕੜ ਤੋਂ ਬਾਹਰ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8