ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਿਆਲਾ ’ਚ ਅਲਰਟ, ਵੱਡੀ ਗਿਣਤੀ ''ਚ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ

03/18/2023 6:30:47 PM

ਪਟਿਆਲਾ (ਬਲਜਿੰਦਰ) : ‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿੰਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਾਕੀ ਪੰਜਾਬ ਦੀ ਤਰ੍ਹਾਂ ਪਟਿਆਲਾ ਵਿਚ ਵੀ ਹਾਈ ਅਲਰਟ ਕਰ ਦਿੱਤਾ ਗਿਆ ਅਤੇ ਦੁਪਹਿਰ ਨੂੰ ਹੀ ਸ਼ਹਿਰ ਦੇ ਸੁੱਚੇ ਚੌਕਾਂ ’ਚ ਪਟਿਆਲਾ ਪੁਲਸ ਦੇ ਨਾਲ-ਨਾਲ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਅਤੇ ਕਈ ਥਾਵਾਂ ’ਤੇ ਤਾਂ ਚੈਕਿੰਗ ਵੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਪਹਿਲਾਂ ਲੋਕਾਂ ਨੂੰ ਇਹ ਸਮਝ ਨਹੀਂ ਆਈ ਪਰ ਜਦੋਂ ਅੰਮ੍ਰਿਤਪਾਲ ’ਤੇ ਐਕਸ਼ਨ ਦੀ ਖ਼ਬਰ ਸਾਹਮਣੇ ਆਈ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਤਾਂ ਲੋਕਾਂ ਨੂੰ ਹਾਲਾਤ ਬਾਰੇ ਪਤਾ ਲੱਗਿਆ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ : ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾਗੂ

ਹਾਲਾਂਕਿ ਪਟਿਆਲਾ ਵਿਚ ਪੂਰੀ ਤਰ੍ਹਾਂ ਅਮਨ ਅਮਾਨ ਹੀ ਰਿਹਾ ਪਰ ਲੋਕਾਂ ਵਿਚ ਇਕ ਅਜੀਬ ਸਥਿਤੀ ਦਾ ਅਹਿਸਾਸ ਦੇਖਣ ਨੂੰ ਮਿਲ ਰਿਹਾ ਸੀ। ਸ਼ਾਮ ਹੋਣ ਤੱਕ ਪੁਲਸ ਨੇ ਨਾਕਾਬੰਦੀ ਕਰ ਕੇ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਦੇਰ ਰਾਤ ਤੱਕ ਨਾਈਟ ਡੋਮੀਨੇਸ਼ਨ ਅਤੇ ਨਾਈਟ ਪੈਟਰੋਲਿੰਗ ਦੀਆਂ ਗੱਡੀਆਂ ਆਮ ਨਾਲੋਂ ਜ਼ਿਆਦਾ ਦੇਖਣ ਨੂੰ ਮਿਲੀਆ। ਪਟਿਆਲਾ ਪੁਲਸ ਵੱਲੋਂ ਪੁਰੀ ਚੌਕਸੀ ਵਰਤੀ ਜਾ ਰਹੀ ਹੈ, ਨਾਕਾਬੰਦੀ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ। ਗਰਮ ਹਾਲਤ ਵਿਚ ਪਟਿਆਲਾ ਵਿਚ ਵੀ ਹਮੇਸ਼ਾ ਸੰਵੇਦਨਸ਼ੀਲ ਜ਼ਿਲ੍ਹਿਆਂ ਵਿਚ ਆਉਂਦਾ ਹੈ, ਇਸ ਲਈ ਪਟਿਆਲਾ ਪੁਲਸ ਅਜਿਹੇ ਹਾਲਾਤ ਵਿਚ ਕਿਸੇ ਤਰ੍ਹਾਂ ਦਾ ਕੋਈ ਰਿਸਕ ਨਹੀਂ ਲੈਣਾ ਚਾਹੁੰਦੀ। ਪ੍ਰਮੁੱਖ ਨਾਕਿਆਂ ਤੋਂ ਇਲਾਵਾ ਪੁਲਸ ਨੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਸ ਵੱਲੋਂ ਅਜਿਹੇ ਹਾਲਤ ’ਤੇ ਬਿਆਨਬਾਜ਼ੀ ਕਰਨ ਵਾਲਿਆਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਕੋਈ ਵੀ ਅਫ਼ਵਾਹ ਫੈਲਾ ਕੇ ਸ਼ਾਂਤੀ ਭੰਗ ਨਾ ਕਰ ਸਕੇ।

PunjabKesari

SSP ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਅਤੇ ਕਿਸੇ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਸਰਕਾਰੀ ਪੁਸ਼ਟੀ ਦੇ ਆਧਾਰ ’ਤੇ ਖ਼ਬਰ ’ਤੇ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦੀ ਝੂਠੀ ਅਫ਼ਵਾਹ ਫੈਲਾਏਗਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ ਅਤੇ ਪਟਿਆਲਾ ਪੁਲਸ ਉਮੀਦ ਕਰਦੀ ਹੈ ਸਾਰੇ ਲੋਕ ਇਸ ਵਿਚ ਸਹਿਯੋਗ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੁਲਸ ਲੋਕਾਂ ਦੀ ਸੇਵਾ ਲਈ ਹੈ ਅਤੇ ਲੋਕਾਂ ਤੋਂ ਪੂਰਨ ਸਹਿਯੋਗ ਦੀ ਉਮੀਦ ਕਰਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ

ਬਾਜ਼ਾਰਾਂ ’ਚ ਅਸਰ ਦੇਖਣ ਨੂੰ ਮਿਲਿਆ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ ਤੋਂ ਬਾਅਦ ਪਟਿਆਲਾ ਦੇ ਬਾਜ਼ਾਰਾਂ ਅਤੇ ਆਮ ਜਨਤਕ ਥਾਵਾਂ ’ਤੇ ਅਸਰ ਦੇਖਣ ਨੂੰ ਮਿਲਿਆ। ਉਂਝ ਸ਼ਨੀਵਾਰ ਦੇ ਕਾਰਨ ਲੋਕਾਂ ਪਹਿਲਾਂ ਹੀ ਆਮ ਨਾਲੋਂ ਘਰਾਂ ਤੋਂ ਬਾਹਰ ਘੱਟ ਨਿਕਲੇ ਸਨ ਪਰ ਬਾਅਦ ਦੁਪਹਿਰ ਜ਼ਿਆਦਾਤਰ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣਾ ਠੀਕ ਨਹੀਂ ਸਮਝਿਆ। ਪਟਿਆਲਾ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਮਾਰਕੀਟਾਂ ਵਿਚ ਆਮ ਨਾਲੋ ਰੋਕਣ ਘੱਟ ਦਿਖਾਈ ਦਿੱਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News