ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ ਨੇ ਖੁਦ ਸੰਭਾਲੀ ਕਮਾਨ
Saturday, May 09, 2026 - 04:14 AM (IST)
ਜਲੰਧਰ (ਸੁਨੀਲ ਮਹਾਜਨ) : ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਵਿੱਚ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਲੰਧਰ ਦੇ ਵੱਖ-ਵੱਖ ਚੌਕਾਂ 'ਤੇ ਦੇਰ ਰਾਤ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਜਲੰਧਰ ਦੇ ਪੁਲਸ ਕਮਿਸ਼ਨਰ ਖੁਦ ਮੈਦਾਨ ਵਿੱਚ ਉਤਰੇ ਅਤੇ ਵੱਖ-ਵੱਖ ਥਾਵਾਂ 'ਤੇ ਜਾ ਕੇ ਚੈਕਿੰਗ ਦੀ ਨਿਗਰਾਨੀ ਕੀਤੀ। ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸ਼ਹਿਰ ਦੇ ਵੱਖ-ਵੱਖ ਨਾਕਿਆਂ 'ਤੇ 300 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਸ ਦੇ ਸੀਨੀਅਰ ਅਧਿਕਾਰੀ ਵੀ ਖੁਦ ਮੌਕੇ 'ਤੇ ਮੌਜੂਦ ਰਹਿ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਪੁਲਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।
