ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ

Tuesday, Apr 28, 2026 - 03:03 PM (IST)

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ

ਅੰਮ੍ਰਿਤਸਰ (ਜ.ਬ.)- ਦੇਰ ਰਾਤ ਸ਼ੰਭੂ ਨੇੜੇ ਇੱਕ ਨੌਜਵਾਨ ਵੱਲੋਂ ਰੇਲਵੇ ਪਟੜੀ ‘ਤੇ ਬੰਬ ਧਮਾਕਾ ਕਰਨ ਦੀ ਕੋਸ਼ਿਸ਼ ਦੌਰਾਨ ਉਹ ਖੁਦ ਹੀ ਧਮਾਕੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ। ਇਸੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਵੀ ਪ੍ਰਸ਼ਾਸਨ ਵੱਲੋਂ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ। GRP ਅਤੇ RPF ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਸਟੇਸ਼ਨ ਦੇ ਹਰ ਹਿੱਸੇ ਦੀ ਬਰੀਕੀ ਨਾਲ ਜਾਂਚ ਕੀਤੀ। ਡੌਗ ਸਕਵਾਡ ਦੀ ਮਦਦ ਨਾਲ ਪਲੇਟਫਾਰਮਾਂ, ਵੇਟਿੰਗ ਏਰੀਆ, ਟਿਕਟ ਘਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ- ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਇਸ ਦੌਰਾਨ ਹਰ ਯਾਤਰੀ ਦੇ ਬੈਗਾਂ ਦੀ ਸੁਚੱਜੇ ਢੰਗ ਨਾਲ ਜਾਂਚ ਕੀਤੀ ਗਈ ਅਤੇ ਟਰੇਨਾਂ ਦੇ ਅੰਦਰ ਜਾ ਕੇ ਵੀ ਚੈਕਿੰਗ ਕੀਤੀ ਗਈ। ਜਿਹੜੇ ਵਿਅਕਤੀ ਸ਼ੱਕੀ ਲੱਗੇ, ਉਨ੍ਹਾਂ ਦੀ ਵੱਖਰੇ ਤੌਰ ‘ਤੇ ਤਲਾਸ਼ੀ ਲਈ ਗਈ। ਪੁਲਸ ਵੱਲੋਂ ਸਟੇਸ਼ਨ ‘ਤੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ GRP ਅਰਵਿੰਦਰ ਸਿੰਘ ਨੇ ਦੱਸਿਆ ਕਿ GRP ਅਤੇ RPF ਵੱਲੋਂ ਰੁਟੀਨ ਮੁਤਾਬਕ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਜਾਂਦੀ ਹੈ, ਪਰ ਬੀਤੀ ਰਾਤ ਵਾਪਰੀ ਘਟਨਾ ਤੋਂ ਬਾਅਦ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਖਾਸ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੁਲਸ ਹਰ ਵੇਲੇ ਲੋਕਾਂ ਦੀ ਸੁਰੱਖਿਆ ਲਈ ਮੁਸਤੈਦ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News