ਪੰਜਾਬ ’ਚ ਹਾਈ ਅਲਰਟ ਜਾਰੀ, ਇਹ 7 ਜ਼ਿਲ੍ਹੇ ਸੰਵੇਦਨਸ਼ੀਲ ਕਰਾਰ, ਤਾਇਨਾਤ ਹੋਣਗੇ ਕਮਾਂਡੋ
Sunday, Oct 23, 2022 - 06:39 PM (IST)
ਚੰਡੀਗ਼ੜ੍ਹ : ਦੀਵਾਲੀ ਦੇ ਮੱਦੇਨਜ਼ਰ ਪੁਲਸ ਨੇ ਪੂਰੇ ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ 7 ਜ਼ਿਲ੍ਹਿਆਂ ਨੂੰ ਹਾਈਪਰ ਸੈਂਸਟਿਵ ਕਰਾਰ ਦਿੱਤਾ ਗਿਆ ਹੈ। ਹਾਈਪਰ ਸੈਂਸਟਿਵ ਜ਼ਿਲ੍ਹਿਆਂ ਵਿਚ ਪੁਲਸ ਨਾਲ ਕਮਾਂਡੋ ਵੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ। ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਮੋਹਾਲੀ ਨੂੰ ਅਤਿ ਸੰਵੇਦਨਸ਼ੀਲ ਮੰਨਿਆ ਗਿਆ ਹੈ। ਸ਼ੱਕ ਹੈ ਕਿ ਤਿਉਹਾਰੀ ਸੀਜ਼ਨ ਵਿਚ ਅੱਤਵਾਦੀ ਬਾਜ਼ਾਰਾਂ ਵਿਚ ਭੀੜਭਾੜ ਦਾ ਫਾਇਦਾ ਚੁੱਕ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ।
ਇਹ ਵੀ ਪੜ੍ਹੋ : ਮਜੀਠਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨਾਬਾਲਗ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਕੇ ਟੰਗੀ ਲਾਸ਼
ਦੀਵਾਲੀ ਦੇ ਦਿਨ ਜਾਂ ਸ਼ਾਮ ਨੂੰ ਸਰਹੱਦੀ ਜ਼ਿਲ੍ਹਿਆਂ ਵਿਚ ਡ੍ਰੋਨ ਤਸਕਰੀ ਵੀ ਵੱਧ ਸਕਦੀ ਹੈ। ਸਰਹੱਦੀ ਜ਼ਿਲ੍ਹਿਆਂ ਵਿਚ ਵਧੇਰੇ ਚੌਕਸੀ ਵਰਤਣ ਦੇ ਹੁਕਮ ਦਿੱਤੇ ਗਏ ਹਨ। ਡੀ. ਜੀ. ਪੀ. ਦਫਤਰ ਨੇ ਰਾਜਸਥਾਨ, ਹਿਮਾਚਲ, ਹਰਿਆਣਾ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬਿਆਂ ਵਿਚ ਬਾਰਡਰ ’ਤੇ ਚੌਕਸੀ ਵਧਾਉਣ ਦੀ ਚਰਚਾ ਕੀਤੀ। ਵੱਖ-ਵੱਖ ਜ਼ਿਲ੍ਹਿਆਂ ਵਿਚ 18000 ਪੁਲਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੀ. ਏ. ਪੀ., ਕਮਾਂਡੋ, ਆਈ. ਆਰ. ਬੀ. ਬਟਾਲੀਅਨ ਦੇ ਜਵਾਨ ਤਾਇਨਾਤ ਰਹਿਣਗੇ।
ਇਹ ਵੀ ਪੜ੍ਹੋ : ਬੇਕਾਬੂ ਹੋ ਕੇ ਭਾਖੜਾ ਨਹਿਰ ਦੇ ਠਾਠਾਂ ਮਾਰਦੇ ਪਾਣੀ ’ਚ ਜਾ ਡਿੱਗੀ ਕਾਰ, ਪੰਜਾਬ ਪੁਲਸ ਦੇ ਥਾਣੇਦਾਰ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।