ਸਿੱਧੂ ਖ਼ਿਲਾਫ਼ ਐਕਸ਼ਨ ਦੀ ਤਿਆਰੀ ''ਚ ਹਾਈਕਮਾਂਡ, ਕਦੇ ਵੀ ਡਿੱਗ ਸਕਦੀ ਹੈ ਗਾਜ

Tuesday, May 03, 2022 - 02:18 AM (IST)

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਈ ਲੱਗਦਾ ਹੈ ਕਾਂਗਰਸ 'ਚ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਜੋ ਹਾਈਕਮਾਂਡ ਨੂੰ ਪੱਤਰ ਲਿਖਿਆ ਸੀ, ਉਸ ਵਿੱਚ ਸਿੱਧੂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਸੀ, ਨੂੰ ਲੈ ਕੇ ਸੋਨੀਆ ਗਾਂਧੀ ਨੇ ਐਕਸ਼ਨ ਲੈਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ : ਰਾਸ਼ਟਰਪਤੀ ਕੋਵਿੰਦ ਅੱਜ ਤੋਂ ਅਸਾਮ ਤੇ ਮਿਜ਼ੋਰਮ ਦੇ 3 ਦਿਨਾ ਦੌਰੇ 'ਤੇ

ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਇਸ ਸਬੰਧੀ ਵੇਣੂਗੋਪਾਲ ਨੂੰ ਜ਼ਿੰਮੇਵਾਰੀ ਸੌਂਪੀ ਹੈ। ਜਦੋਂ ਨਵੇਂ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਹੁਦਾ ਸੰਭਾਲਿਆ ਤਾਂ ਸਿੱਧੂ ਸਮਾਗਮ ਵਿੱਚ ਸ਼ਾਮਲ ਹੋਣ ਦੀ ਬਜਾਏ ਪਹਿਲਾਂ ਹੀ ਚੱਲਦੇ ਬਣੇ ਸਨ। ਦੱਸ ਦੇਈਏ ਕਿ ਸੋਨੀਆ ਨੂੰ ਲਿਖੇ ਪੱਤਰ 'ਚ ਚੌਧਰੀ ਨੇ ਕਿਹਾ ਹੈ, ''ਨਵੰਬਰ ਤੋਂ ਪੰਜਾਬ 'ਚ ਪਾਰਟੀ ਦੇ ਇੰਚਾਰਜ ਹੋਣ ਤੋਂ ਬਾਅਦ ਹੁਣ ਤੱਕ ਮੇਰਾ ਮੁਲਾਂਕਣ ਇਹ ਹੈ ਕਿ ਸਿੱਧੂ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਲਗਾਤਾਰ ਆਲੋਚਨਾ ਕਰਦੇ ਆ ਰਹੇ ਹਨ।''

ਇਹ ਵੀ ਪੜ੍ਹੋ : PM ਮੋਦੀ ਨੇ ਜਰਮਨ ਕਾਰੋਬਾਰੀਆਂ ਨੂੰ ਭਾਰਤ ਦੇ ਨੌਜਵਾਨਾਂ 'ਚ ਨਿਵੇਸ਼ ਕਰਨ ਦੀ ਕੀਤੀ ਅਪੀਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News