ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ 2 ਜਨਰਲ ਸਕੱਤਰ ਤੇ ਖ਼ਜ਼ਾਨਚੀ ਨਿਯੁਕਤ
Tuesday, Sep 21, 2021 - 09:27 PM (IST)
 
            
            ਚੰਡੀਗੜ੍ਹ- ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ 2 ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੀ ਨਿਯੁਕਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅਗਵਾ ਤੇ ਫਿਰੌਤੀ ਦੀ ਇੱਕ ਹੋਰ ਘਟਨਾ ਨੇ ਨਵੇਂ CM ਨੂੰ ਦਿਖਾਇਆ ਵਿਗੜੀ ਕਾਨੂੰਨ ਵਿਵਸਥਾ ਦਾ ਸ਼ੀਸ਼ਾ: ਅਮਨ ਅਰੋੜਾ
 

ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਕੇ. ਸੀ. ਵੇਨੂਗੋਪਾਲ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ 'ਚ ਕੁੱਲ ਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਐੱਮ. ਐੱਲ. ਏ. ਪ੍ਰਗਟ ਸਿੰਘ, ਯੋਗਿੰਦਰਪਾਲ ਸਿੰਘ ਢੀਂਗਰਾ ਅਤੇ ਖ਼ਜ਼ਾਨਚੀ ਵਜੋਂ ਗੁਲਜ਼ਾਰ ਇੰਦਰ ਸਿੰਘ ਚਹਿਲ ਨੁੰ ਖ਼ਜ਼ਾਨਚੀ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            