ਹਾਈਕਮਾਨ ਨੂੰ ਕਾਰਵਾਈ ਲਈ ਲਿਖੇ ਪੱਤਰ ’ਤੇ ਨਵਜੋਤ ਸਿੱਧੂ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ
Wednesday, May 04, 2022 - 05:59 PM (IST)
ਚੰਡੀਗੜ੍ਹ : ਪੰਜਾਬ ਇਕਾਈ ਵਲੋਂ ਕਾਂਗਰਸ ਹਾਈਕਮਾਨ ਨੂੰ ਕਾਰਵਾਈ ਲਈ ਲਿਖੀ ਗਈ ਚਿੱਠੀ ਤੋਂ ਦੋ ਦਿਨ ਬਾਅਦ ਨਵਜੋਤ ਸਿੱਧੂ ਨੇ ਆਖਿਰ ਚੁੱਪੀ ਤੋੜ ਦਿੱਤੀ ਹੈ। ਹਾਲਾਂਕਿ ਸਿੱਧੂ ਨੇ ਸਿੱਧੇ ਤੌਰ ’ਤੇ ਤਾਂ ਕੁੱਝ ਨਹੀਂ ਆਖਿਆ ਹੈ ਪਰ ਉਨ੍ਹਾਂ ਨੇ ਟਵਿੱਟਰ ’ਤੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਇਹ ਕਿਹਾ ਹੈ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖ਼ਾਮੋਸ਼ ਰਹਿ ਕੇ ਸੁਣਦਾ ਹਾਂ...ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ। ਦੱਸਣਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੱਧੂ ਤੋਂ ਸਫਾਈ ਮੰਗੀ ਜਾਵੇ। ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ?
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕਤਲ ਕਾਂਡ ’ਚ ਪੁਲਸ ਦੀ ਵੱਡੀ ਕਾਰਵਾਈ, ਕਰਨਾਲ ਜੇਲ ’ਚੋਂ ਗੈਂਗਸਟਰ ਭੂਪੀ ਰਾਣਾ ਨੂੰ ਲਿਆ ਵਾਰੰਟ ’ਤੇ
ਇਸ ਚਿੱਠੀ ਵਿਚ ਇਹ ਵੀ ਲਿਖਿਆ ਗਿਆ ਸੀ ਕਿ ਪੰਜਾਬ ਵਿਚ ਨਵੰਬਰ 2021 ਤੋਂ ਪਾਰਟੀ ਇੰਚਾਰਜ ਹੋਣ ਤੋਂ ਬਾਅਦ ਹੁਣ ਤਕ ਮੇਰਾ ਮੁਲਾਂਕਣ ਹੈ ਕਿ ਸਿੱਧੂ ਲਗਾਤਾਰ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਅਲੋਚਨਾ ਕਰਦੇ ਰਹੇ ਹਨ। ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਕਿਹਾ, ਕਿਉਂਕਿ ਪਾਰਟੀ ਚੋਣਾਂ ਲੜ ਰਹੀ ਸੀ, ਅਜਿਹੇ ਵਿਚ ਸਿੱਧੂ ਦੇ ਵਰਤਾਅ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਹ ਵੀ ਲਿਖਿਆ ਗਿਆ ਹੈ ਕਿ ਰਾਜਾ ਵੜਿੰਗ ਦੇ ਤਾਜ਼ਪੋਸ਼ੀ ਸਮਾਗਮ ਵਿਚ ਨਵਜੋਤ ਸਿੱਧੂ ਦਾ ਵਤੀਰਾ ਠੀਕ ਨਹੀਂ ਸੀ।
ਇਹ ਵੀ ਪੜ੍ਹੋ : ਬਲਾਤਕਾਰ ਮਾਮਲੇ ’ਚ ਫਸੇ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਲੁਧਿਆਣਾ ’ਚ ਲੱਗੇ ਪੋਸਟਰ
ਸਿੱਧੂ ਨੇ ਮੰਗਲਵਾਰ ਨੂੰ ਪੱਤਰਕਾਰਾਂ ਦੇ ਸਵਾਲ ਤੋਂ ਵੱਟਿਆ ਸੀ ਪਾਸਾ
ਇਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਤੋਂ ਕਾਂਗਰਸ ਦੀ ਪੰਜਾਬ ਇਕਾਈ ਵਲੋਂ ਅਨੁਸ਼ਾਸਨ ਭੰਗ ਕਰਨ ਦੇ ਚੱਲਦੇ ਹਾਈਕਮਾਨ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਆਖਿਆ ਹੈ ਉਦੋਂ ਤੋਂ ਨਵਜੋਤ ਸਿੱਧੂ ਇਸ ਮਾਮਲੇ ’ਤੇ ਲਗਾਤਾਰ ਚੁੱਪ ਧਾਰੀ ਬੈਠੇ ਸਨ। ਇਸ ਦਰਮਿਆਨ ਮੰਗਲਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਵੀ ਕੀਤੀ ਪਰ ਇਸ ਵਿਚ ਵੀ ਉਨ੍ਹਾਂ ਨਾ ਤਾਂ ਪਾਰਟੀ ਦੇ ਅੰਦਰੂਨੀ ਮਾਮਲੇ ਬਾਰੇ ਕੋਈ ਗੱਲੀ ਕੀਤੀ ਅਤੇ ਨਾ ਹੀ ਇਸ ਪੱਤਰ ਬਾਰੇ ਕੁੱਝ ਆਖਿਆ। ਇਸ ਵਿਚਾਲੇ ਜਦੋਂ ਪੱਤਰਕਾਰਾਂ ਵਲੋਂ ਸਿੱਧੂ ਤੋਂ ਹਰੀਸ਼ ਚੌਧਰੀ ਵਲੋਂ ਲਿਖੇ ਪੱਤਰ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕੁੱਝ ਵੀ ਬੋਲਣ ਤੋਂ ਕਿਨਾਰਾ ਕਰਦੇ ਹੋ ਚੁੱਪ-ਚਾਪ ਤੁਰਦੇ ਬਣੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਕੇਜਰੀਵਾਲ ਨੂੰ ਤਿੱਖੇ ਸਵਾਲ, ਰੇਤ ਮਾਮਲੇ ਨੂੰ ਲੈ ਕੇ ਬੋਲਿਆ ਵੱਡਾ ਹਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?