ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਹਾਈਕੋਰਟ ਦਾ ਕੰਮਕਾਜ ਠੱਪ ਰੱਖਣ ਦਾ ਫੈਸਲਾ

Sunday, Mar 04, 2018 - 05:36 PM (IST)

ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਹਾਈਕੋਰਟ ਦਾ ਕੰਮਕਾਜ ਠੱਪ ਰੱਖਣ ਦਾ ਫੈਸਲਾ

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਵਕੀਲ ਸੀਨੀਅਰ ਐਡਵੋਕੇਟ ਐੱਸ. ਕੇ. ਗਰਗ ਨਰਵਾਨਾ ਦੇ ਖਿਲਾਫ ਜ਼ਮੀਨ ਹੜੱਪਣ ਦੇ ਦੋਸ਼ਾਂ 'ਚ ਪੰਚਕੂਲਾ ਪੁਲਸ ਵਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਦੇ ਵਿਰੋਧ ਵਿਚ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਹਾਈਕੋਰਟ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਐਤਵਾਰ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ।


Related News