ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ

Tuesday, Jun 18, 2024 - 07:51 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਬਿਕਰਮ ਮਜੀਠੀਆ ਨੇ ਹਾਈਕੋਰਟ ਵਿਚ ਐੱਸ. ਆਈ. ਟੀ. (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਵੱਲੋਂ ਭੇਜੇ ਸੰਮਨਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਹਾਈਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ 8 ਜੁਲਾਈ ਤੱਕ ਸਿੱਟ ਸਾਹਮਣੇ ਪੇਸ਼ ਨਾ ਹੋਣ ਤੋਂ ਛੋਟ ਦਿੱਤੀ ਹੈ।

ਇਹ ਵੀ ਪੜ੍ਹੋ : DIG ਨੇ ਸੁੱਤੇ ਪਏ ਪੁਲਸ ਮੁਲਾਜ਼ਮਾਂ ਨੂੰ ਪਵਾਈਆਂ ਭਾਜੜਾਂ  SHO ਤੇ SI 'ਤੇ ਕਰ ਦਿੱਤੀ ਕਾਰਵਾਈ

ਕੀ ਹੈ ਪੂਰਾ ਮਾਮਲਾ 

ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ 'ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 'ਚ ਮਜੀਠੀਆ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ। 

ਇਹ ਵੀ ਪੜ੍ਹੋ : ਚੋਣਾਂ ਤੋਂ ਬਾਅਦ ਐਕਸ਼ਨ ਮੋਡ 'ਚ CM ਭਗਵੰਤ ਮਾਨ, ਡੀ.ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News