ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Tuesday, Oct 15, 2019 - 06:47 PM (IST)

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ। ਮੰਗਲਵਾਰ ਨੂੰ ਇਸ ਸੰਬੰਧੀ ਐੱਸ. ਐੱਸ. ਪੀ. ਅਤੇ ਸੀ. ਆਈ. ਡੀ. ਦੇ ਅਧਿਕਾਰੀਆਂ ਨੇ ਬਾਰ ਐਸੋਸੀਏਸ਼ਨ ਨਾਲ ਬੈਠਕ ਕੀਤੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਨੂੰ ਇਕ ਚਿੱਠੀ ਰਾਹੀਂ ਧਮਕੀ ਦਿੱਤੀ ਗਈ ਹੈ। ਐੱਸ. ਐੱਸ. ਪੀ. ਚੰਡੀਗੜ੍ਹ ਨੇ ਕਿਹਾ ਕਿ ਪੱਤਰ ਕਿਸੇ ਦੀ ਸ਼ਰਾਰਤ ਲੱਗ ਰਹੀ ਹੈ ਪਰ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤੀ ਜਾ ਸਕਦੀ। ਇਸ ਸੰਬੰਧੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। 

ਉਧਰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਹਾਈਕੋਰਟ ਤੇ ਸਕੱਤਰੇਤ ਦੇ ਨੇੜੇ ਦੀ ਸੁਰੱਖਿਆ ਵਧਾ ਦਿੱਤੀ ਗਈ। ਅਦਾਲਤ ਕੰਪਲੈਕਸ 'ਚ ਦਾਖਲ ਹੋਣ ਵਾਲੇ ਹਰ ਵਿਅਕਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਅਦਾਲਤ ਦੇ ਅੰਦਰ ਅਤੇ ਬਾਹਰ ਹਥਿਆਰ ਬਲ ਤਾਇਨਾਤ ਕਰ ਦਿੱਤੇ ਗਏ ਹਨ।


author

Gurminder Singh

Content Editor

Related News