ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

08/21/2018 11:26:27 AM

ਬਠਿੰਡਾ—ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਦਿਨ ਸਾਬਕਾ ਚੇਅਰਮੈਨ ਅਤੇ ਅਕਾਲੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਕੋਲਿਆਂਵਾਲੀ ਨੂੰ ਅਰਜ਼ੀ ਦੀ ਸੁਣਵਾਈ ਦੌਰਾਨ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਮਗਰੋਂ ਕੋਲਿਆਂਵਾਲੀ ਵਿਜੀਲੈਂਸ ਕੋਲ ਤਫਤੀਸ਼ ਲਈ ਸ਼ਾਮਲ ਹੋ ਗਏ ਸਨ।

ਦੱਸਣਯੋਗ ਹੈ ਕਿ ਕੋਲਿਆਂਵਾਲੀ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਥਾਣਾ ਮੁਹਾਲੀ ਵਿਚ 30 ਜੂਨ 2018 ਨੂੰ ਮੁਕੱਦਮਾ ਦਰਜ ਹੋਇਆ ਸੀ, ਉਸ ਮਗਰੋਂ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ। ਵਿਜੀਲੈਂਸ ਦੇ ਡੀ.ਐੱਸ.ਪੀ. ਮਨਜੀਤ ਸਿੰਘ ਦਾ ਕਹਿਣਾ ਸੀ ਕਿ ਸੋਮਵਾਰ ਨੂੰ ਹਾਈ ਕੋਰਟ ਨੇ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਅਤੇ ਹੁਣ ਉਹ ਕਿਸੇ ਸਮੇਂ ਵੀ ਕੋਲਿਆਂਵਾਲੀ ਨੂੰ ਗ੍ਰਿਫਤਾਰ ਕਰ ਸਕਦੇ ਹਨ।


Related News