ਵੱਡੀ ਖ਼ਬਰ : ਅਦਾਲਤ ਵਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਫਾਈਲ ਬੰਦ
Wednesday, Apr 28, 2021 - 02:43 PM (IST)
ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਇਸ ਮਾਮਲੇ ਦੀ ਅਦਾਲਤੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਦਿੰਦਿਆ ਬਚਾਅ ਪੱਖ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਅੱਜ ਫਰੀਦਕੋਟ ਅਦਾਲਤ ਵਿਚ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਤਾਰੀਖ ਸੀ ਜਿਸ ’ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਨੇ ਅਗਲੀ ਤਾਰੀਖ ਪੇਸ਼ੀ 18 ਮਈ ਨਿਰਧਾਰਤ ਕੀਤੀ ਹੈ ਪਰ ਕੋਟਕਪੂਰਾ ਗੋਲੀਕਾਂਡ ਮਾਮਲਾ ਜੋ ਕਿ ਬੀਤੇ ਦਿਨੀਂ ਮਾਨਯੋਗ ਹਾਈ ਕੋਰਟ ਨੇ ਕੰਵਰ ਵਿਜੇ ਪ੍ਰਤਾਪ ਵਲੋਂ ਕੀਤੀ ਗਈ ਜਾਂਚ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਗੁਰਲਾਲ ਬਰਾੜ ਕਤਲ ਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਬੰਬੀਹਾ ਗਰੁੱਪ ਦਾ ਮੁੱਖ ਸ਼ੂਟਰ ਕਾਬੂ
ਇਸੇ ਅਧਾਰ ’ਤੇ ਅਸੀਂ ਬਚਾਅ ਪੱਖ ਵਲੋਂ ਫਰੀਦਕੋਟ ਅਦਾਲਤ ਵਿਚ ਇਕ ਅਰਜ਼ੀ ਦਾਖ਼ਲ ਕੀਤੀ ਸੀ ਕਿ ਇਸ ਮਾਮਲੇ ਦੀ ਅੱਗੇ ਕਾਰਵਾਈ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਬਚਾਅ ਪੱਖ ਦੀ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਕਾਰਵਾਈ ਬੰਦ ਕਰ ਦਿੱਤੀ ਹੈ। ਅਦਾਲਤ ਦਾ ਇਸ ਫ਼ੈਸਲੇ ਨਾਲ ਜਿੱਥੇ ਸੰਘਰਸ਼ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਝਟਕਾ ਲੱਗਾ ਹੈ, ਉਥੇ ਮਾਮਲੇ ’ਚ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ 9 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਨੇ ਬੇਅਦਬੀ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਤੇ ਟੀਮ ਵਲੋਂ ਤਿਆਰ ਕੀਤੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਹੁਕਮ ਵੀ ਦਿੱਤਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?