ਪੰਚਾਇਤੀ ਚੋਣਾਂ : ਪਟੀਸ਼ਨਰਾਂ ਨੂੰ ਤੁਰੰਤ ਰਾਹਤ ਤੋਂ ਹਾਈਕੋਰਟ ਦਾ ਇਨਕਾਰ
Friday, Dec 28, 2018 - 06:54 PM (IST)
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਸੰਬੰਧੀ ਪਟੀਸ਼ਨਰਾਂ ਨੂੰ ਫੋਰੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਹਾਈਕੋਰਟ ਨੇ ਨੋਟਿਸ ਜਾਰੀ ਕੀਤੇ ਬਿਨਾਂ ਮਾਮਲਾ ਚੋਣਾਂ ਤੋਂ ਬਾਅਦ 31 ਦਸੰਬਰ ਤਕ ਲਈ ਮੁਲਤਵੀ ਕਰ ਦਿੱਤਾ ਹੈ। ਪਟੀਸ਼ਨਰਾਂ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿਚ 24 ਦਸੰਬਰ ਨੂੰ ਅਦਾਲਤ ਵਲੋਂ ਜਾਰੀ ਹਿਦਾਇਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਪਰਵਾਹ ਨਾ ਕਰਨ ਨੂੰ ਲੈ ਕੇ ਅਦਾਲਤ ਦੀ ਉਲੰਘਣਾਂ ਦੀ ਅਪੀਲ ਪਾਈ ਸੀ। ਅਦਾਲਤ ਨੇ 48 ਘੰਟਿਆਂ ਦਾ ਸਮਾਂ ਦਿੰਦਿਆਂ ਚੋਣ ਪ੍ਰਕਿਰਿਆ ਵਿਚ ਸ਼ਾਮਲ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਉਮੀਦਵਾਰਾਂ ਦਾ ਪੱਖ ਸੁਣਨ ਅਤੇ ਫਿਰ ਨਾਮਜ਼ਦਗੀਆਂ ਰੱਦ ਜਾਂ ਮਨਜ਼ੂਰ ਕਰਨ ਬਾਰੇ ਆਖਰੀ ਫੈਸਲਾ ਕਰਨ ਪਰ ਪਟੀਸ਼ਨਰਾਂ ਦਾ ਦੋਸ਼ ਸੀ ਕਿ ਚੋਣ ਅਧਿਕਾਰੀਆਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।